ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਹੋਣਗੇ ਬੰਦ
Sunday, Oct 05, 2025 - 01:14 AM (IST)

ਚਮੋਲੀ (ਯੂ. ਐੱਨ. ਆਈ.)-ਉੱਤਰਾਖੰਡ ਦੇ ਚਮੋਲੀ ਜ਼ਿਲੇ ਵਿਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਸਰਦ ਰੁੱਤ ਲਈ ਬੰਦ ਹੋ ਜਾਣਗੇ। ਗੁਰਦੁਆਰਾ ਪ੍ਰਬੰਧਕ ਸ. ਸੇਵਾ ਸਿੰਘ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਸ ਮੌਕੇ ਸ੍ਰੀ ਹੇਮਕੁੰਟ ਗੁਰਦੁਆਰਾ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਜਾਏਗਾ। ਇਸ ਮੌਕੇ ਫੌਜ ਗੜ੍ਹਵਾਲ ਰਾਇਫਲ ਅਤੇ ਪੰਜਾਬ ਤੋਂ ਆਉਣ ਵਾਲੀ ਵਿਸ਼ੇਸ਼ ਬੈਂਡ ਟੀਮ ਵੀ ਪਹੁੰਚੇਗੀ। ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਆਰੰਭ ਹੋਣ ਦੀ ਤਰੀਕ ਤੋਂ ਲੈ ਕੇ ਹੁਣ ਤੱਕ 2 ਲੱਖ 68 ਹਜ਼ਾਰ ਤੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਪਹੁੰਚ ਚੁੱਕੇ ਹਨ।