ਕੇਂਦਰ 'ਚ ਲੰਬੇ ਸਮੇਂ ਤੱਕ ਨਹੀਂ ਚੱਲੇਗੀ ਸਰਕਾਰ, ਅਖਿਲੇਸ਼ ਤੇ ਮਮਤਾ ਨੇ ਮੋਦੀ ਸਰਕਾਰ 'ਤੇ ਕੀਤੇ ਤਿੱਖੇ ਹਮਲੇ
Monday, Jul 22, 2024 - 02:57 AM (IST)
ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਨੇ ਐਤਵਾਰ ਨੂੰ "ਨੈਤਿਕ ਤੌਰ 'ਤੇ ਹਾਰ ਗਈ" ਭਾਜਪਾ ਦੀ ਆਲੋਚਨਾ ਕੀਤੀ ਅਤੇ ਦਾਅਵਾ ਕੀਤਾ ਕਿ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ।
ਬੈਨਰਜੀ ਅਤੇ ਯਾਦਵ ਨੇ ਇੱਥੇ ਤ੍ਰਿਣਮੂਲ ਕਾਂਗਰਸ ਦੀ ‘ਸ਼ਹੀਦ ਦਿਵਸ’ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ। ਇਹ ਰੈਲੀ ਲੋਕ ਸਭਾ ਚੋਣਾਂ ਤੋਂ ਕਰੀਬ ਛੇ ਹਫ਼ਤੇ ਬਾਅਦ ਕਰਵਾਈ ਗਈ ਹੈ। ਇਸ ਚੋਣ ਵਿਚ ਤ੍ਰਿਣਮੂਲ ਕਾਂਗਰਸ ਅਤੇ ਸਪਾ ਨੇ ਕ੍ਰਮਵਾਰ ਪੱਛਮੀ ਬੰਗਾਲ ਅਤੇ ਉੱਤਰ ਪ੍ਰਦੇਸ਼ ਵਿਚ ਭਾਜਪਾ 'ਤੇ ਮਹੱਤਵਪੂਰਨ ਜਿੱਤਾਂ ਹਾਸਲ ਕੀਤੀਆਂ ਸਨ। ਤ੍ਰਿਣਮੂਲ ਕਾਂਗਰਸ ਅਤੇ ਸਪਾ ਦੋਵੇਂ ਰਾਸ਼ਟਰੀ ਪੱਧਰ 'ਤੇ ਵਿਰੋਧੀ 'ਭਾਰਤ' ਗੱਠਜੋੜ ਦਾ ਹਿੱਸਾ ਹਨ। ਦੋਵਾਂ ਨੇਤਾਵਾਂ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਨੇ ਕਿਹਾ ਕਿ ਉਹ ਸੱਤਾ 'ਚ ਆਉਣ ਦੇ ਸੁਪਨੇ ਦੇਖਣ ਲਈ ਆਜ਼ਾਦ ਹਨ, ਪਰ ਅਜਿਹਾ ਕਦੇ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਮੁੰਬਈ 'ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ; ਕਈ ਥਾਵਾਂ 'ਤੇ ਪਾਣੀ ਭਰਿਆ, 36 ਉਡਾਣਾਂ ਕੀਤੀਆਂ ਰੱਦ
ਭਾਜਪਾ ਦੇ ਸੂਬਾ ਬੁਲਾਰੇ ਅਤੇ ਸੰਸਦ ਮੈਂਬਰ ਸਮਿਕ ਭੱਟਾਚਾਰੀਆ ਨੇ ਕਿਹਾ, “ਲੋਕਾਂ ਨੇ ਲਗਾਤਾਰ ਤੀਜੀ ਵਾਰ ਐੱਨਡੀਏ ਸਰਕਾਰ ਨੂੰ ਵੋਟ ਦਿੱਤੀ ਹੈ। ਟੀ.ਐੱਮ.ਸੀ., ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸੱਤਾ 'ਚ ਆਉਣ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਕਾਬਜ਼ ਹੋਣ ਦੇ ਸੁਪਨੇ ਦੇਖ ਸਕਦੇ ਹਨ ਪਰ ਅਜਿਹਾ ਕਦੇ ਨਹੀਂ ਹੋਵੇਗਾ। ਉਨ੍ਹਾਂ ਨੂੰ 2029 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਵਿਰੋਧੀ ਧਿਰ ਵਿਚ ਬੈਠਣ ਲਈ ਤਿਆਰ ਰਹਿਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਯਾਦਵ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ, ਕਿਉਂਕਿ "ਫਿਰਕੂ ਤਾਕਤਾਂ" ਨੂੰ ਥੋੜ੍ਹੇ ਸਮੇਂ ਲਈ ਸਫਲਤਾ ਮਿਲ ਸਕਦੀ ਹੈ, ਪਰ ਅੰਤ ਵਿਚ ਉਹ ਹਾਰ ਜਾਣਗੇ। ਭਾਜਪਾ ਜਾਂ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ, ‘‘ਕੇਂਦਰ ਵਿਚ ਇਹ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ ਅਤੇ ਛੇਤੀ ਹੀ ਡਿੱਗ ਜਾਵੇਗੀ। ਅਜਿਹੀਆਂ ਫਿਰਕੂ ਤਾਕਤਾਂ ਕਿਸੇ ਵੀ ਕੀਮਤ 'ਤੇ ਸੱਤਾ 'ਤੇ ਕਾਬਜ਼ ਰਹਿਣਾ ਚਾਹੁੰਦੀਆਂ ਹਨ, ਪਰ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8