ਵੱਡੀ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਘਰੇਲੂ LPG ਸਲੰਡਰ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਕਟੌਤੀ

Tuesday, Aug 29, 2023 - 03:48 PM (IST)

ਨਵੀਂ ਦਿੱਲੀ : ਰੱਖੜੀ ਦੇ ਤਿਉਹਾਰ 'ਤੇ ਮੋਦੀ ਸਰਕਾਰ ਦੇਸ਼ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਰਸੋਈ ਗੈਸ ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਗੱਲ ਦਾ ਐਲਾਨ ਕੱਲ ਯਾਨੀ ਰਕਸ਼ਾ ਬੰਧਨ 'ਤੇ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਹ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ। ਇਸ ਦਾ ਅਜੇ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਦੁਨੀਆ ’ਚ ਫਿਰ ਮਚੇਗੀ ਹਾਹਾਕਾਰ, ਭਾਰਤ ਵੱਲੋਂ ਹੁਣ ਬਾਸਮਤੀ ਚੌਲਾਂ ਦੀ ਐਕਸਪੋਰਟ ਵੀ ਬੈਨ!

ਵਪਾਰਕ ਸਿਲੰਡਰ ਹੋਇਆ ਸੀ ਸਸਤਾ

ਸੂਤਰਾਂ ਮੁਤਾਬਕ ਸਰਕਾਰ ਘਰੇਲੂ ਰਸੋਈ ਗੈਸ ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਦਾ ਐਲਾਨ ਕਰ ਸਕਦੀ ਹੈ। ਇਸ ਮਹੀਨੇ ਅਗਸਤ ਦੀ ਪਹਿਲੀ ਤਾਰੀਖ਼ ਨੂੰ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਬਾਅਦ ਦਿੱਲੀ 'ਚ ਇਸ 19 ਕਿਲੋ ਦੇ ਸਿਲੰਡਰ ਦੀ ਕੀਮਤ 1,680 ਰੁਪਏ 'ਤੇ ਆ ਗਈ ਹੈ।

ਚੁਣਾਵੀਂ ਸੂਬਿਆਂ ਨੇ ਪਹਿਲਾਂ ਹੀ ਕਰ ਦਿੱਤਾ ਹੈ ਛੋਟ ਦਾ ਐਲਾਨ 

ਇਸ ਸਾਲ ਹੋਣ ਵਾਲੀਆਂ ਰਾਜ ਚੋਣਾਂ 'ਚ ਗੈਸ ਸਿਲੰਡਰ 'ਤੇ ਪਹਿਲਾਂ ਹੀ ਛੋਟ ਦਿੱਤੀ ਜਾ ਰਹੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਇੰਦਰਾ ਗਾਂਧੀ ਗੈਸ ਸਿਲੰਡਰ ਸਬਸਿਡੀ ਸਕੀਮ ਤਹਿਤ 500 ਰੁਪਏ ਵਿੱਚ 1140 ਰੁਪਏ ਤੱਕ ਦਾ ਸਿਲੰਡਰ ਮੁਹੱਈਆ ਕਰਵਾ ਰਹੇ ਹਨ। ਇਸ ਨਾਲ 14 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਦਾ ਦਾਅਵਾ ਕੀਤਾ ਗਿਆ ਹੈ। ਦੂਜੇ ਪਾਸੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਐਲਾਨ ਕੀਤਾ ਹੈ ਕਿ ਸਾਵਣ ਮਹੀਨੇ 'ਚ ਹਰ ਕਿਸੇ ਨੂੰ 450 ਰੁਪਏ 'ਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾਵੇਗਾ। ਸ਼ਿਵਰਾਜ ਦੇ ਇਸ ਐਲਾਨ ਨਾਲ ਸੂਬੇ ਦੇ 1 ਕਰੋੜ 20 ਲੱਖ ਘਰੇਲੂ ਗੈਸ ਖਪਤਕਾਰਾਂ ਨੂੰ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ : 16 ਦਿਨ ਬੰਦ ਰਹਿਣ ਵਾਲੇ ਹਨ ਬੈਂਕ, ਜਾਣੋ ਸਤੰਬਰ ਮਹੀਨੇ ਵਿਚ ਛੁੱਟੀਆਂ ਦੀ ਸੂਚੀ

ਦੇਸ਼ ਵਿੱਚ ਹੁਣ ਐਲ.ਪੀ.ਜੀ

ਮੌਜੂਦਾ ਸਮੇਂ ਰਾਜਧਾਨੀ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1103 ਰੁਪਏ ,  ਮੁੰਬਈ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 1102.50 ਰੁਪਏ, ਕੋਲਕਾਤਾ ਵਿੱਚ 1129 ਰੁਪਏ ਅਤੇ ਚੇਨਈ ਵਿੱਚ 1118.50 ਰੁਪਏ ਮਿਲ ਰਿਹਾ ਹੈ। ਦੱਸ ਦੇਈਏ ਕਿ ਪੈਟਰੋਲੀਅਮ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਬਦਲਦੀਆਂ ਹਨ। ਜੇਕਰ ਸਰਕਾਰ ਸਿਲੰਡਰ 'ਚ 200 ਰੁਪਏ ਦੀ ਕਟੌਤੀ ਕਰਦੀ ਹੈ ਤਾਂ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 903 ਰੁਪਏ ਹੋ ਜਾਵੇਗੀ।

ਇਹ ਵੀ ਪੜ੍ਹੋ :   ਚੀਨੀ ਲੋਕਾਂ ਨੇ ਜਾਪਾਨੀ ਉਤਪਾਦਾਂ ਦਾ ਕੀਤਾ ਬਾਇਕਾਟ, ਖ਼ਰੀਦਿਆ ਸਾਮਾਨ ਵੀ ਕਰ ਰਹੇ ਵਾਪਸ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 

 


Harinder Kaur

Content Editor

Related News