''ਅਗਲੇ ਸਾਲ ਤੋਂ ''ਗਰੀਨ ਬਜਟ'' ਪੇਸ਼ ਕਰੇਗੀ ਸਰਕਾਰ'', ਜਾਣੋ ਕਿਉਂ

Saturday, Sep 07, 2024 - 05:30 PM (IST)

ਜੈਪੁਰ : ਰਾਜਸਥਾਨ ਸਰਕਾਰ ਨੇ ਅਗਲੇ ਸਾਲ ਤੋਂ ਸਾਰੀਆਂ ਵਿਕਾਸ ਯੋਜਨਾਵਾਂ 'ਚ 'ਹਰੇ ਵਿਕਾਸ' ਅਤੇ ਵਾਤਾਵਰਨ ਸੁਰੱਖਿਆ ਦੇ ਸਿਧਾਂਤ ਨਾਲ 'ਗਰੀਨ ਬਜਟ' ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸ਼ਨੀਵਾਰ ਨੂੰ ਇਸ ਗੱਲ ਦਾ ਐਲਾਨ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ 7 ਕਰੋੜ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਪੰਜ ਸਾਲਾਂ ਵਿੱਚ 50 ਕਰੋੜ ਬੂਟੇ ਲਗਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਦੇ ਵੱਡੇ ਸ਼ਹਿਰਾਂ ਵਿੱਚ 1000 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ। 

ਇਹ ਵੀ ਪੜ੍ਹੋ ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਦੱਸ ਦੇਈਏ ਕਿ ਮੁੱਖ ਮੰਤਰੀ ਸ਼ਰਮਾ ਇੱਥੇ ਪੰਜਵੇਂ ‘ਸਵੱਛ ਹਵਾ ਦਿਵਸ’ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੁਦਰਤ ਦੀ ਸੰਭਾਲ ਸਾਡੇ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ; ਕੁਦਰਤ ਮਨੁੱਖ ਨੂੰ ਕਿਸੇ ਨਾ ਕਿਸੇ ਰੂਪ ਵਿੱਚ ਲਗਾਤਾਰ ਤੋਹਫ਼ੇ ਦਿੰਦੀ ਰਹਿੰਦੀ ਹੈ। ਬਦਲੇ ਵਿੱਚ ਸਾਨੂੰ ਕੁਦਰਤੀ ਸਰੋਤਾਂ ਦੀ ਸੀਮਤ ਵਰਤੋਂ ਅਤੇ ਰੁੱਖ ਲਗਾ ਕੇ ਕੁਦਰਤ ਦੀ ਸੰਭਾਲ ਵਿੱਚ ਵੀ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਣੀ ਦੀ ਬਰਬਾਦੀ ਨੂੰ ਰੋਕਣ, ਲੋੜ ਅਨੁਸਾਰ ਭੋਜਨ ਲੈਣਾ ਅਤੇ ਆਵਾਜਾਈ ਦੇ ਸਾਧਨਾਂ ਨੂੰ ਸਾਂਝਾ ਕਰਨ ਵਰਗੇ ਛੋਟੇ-ਛੋਟੇ ਯਤਨਾਂ ਨਾਲ ਵੱਡੀ ਤਬਦੀਲੀ ਲਿਆ ਸਕਦੇ ਹਾਂ।

ਇਹ ਵੀ ਪੜ੍ਹੋ ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ

ਅਧਿਕਾਰਤ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਾਤਾਵਰਨ ਸੁਰੱਖਿਆ ਪ੍ਰਤੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਗਏ 'ਏਕ ਪੇਡ ਮਾਂ ਕੇ ਨਾਮ' ਮੁਹਿੰਮ ਤੋਂ ਪ੍ਰੇਰਨਾ ਲੈਂਦਿਆਂ ਵਿਸ਼ਵ ਵਾਤਾਵਰਨ ਦਿਵਸ 'ਤੇ ਸੂਬੇ 'ਚ ਮੁੱਖ ਮੰਤਰੀ ਰੁੱਖ ਲਗਾਓ ਮਹਾਂ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸੱਤ ਕਰੋੜ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਪੰਜ ਸਾਲਾਂ ਵਿੱਚ 50 ਕਰੋੜ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਨਾਲ ਹੀ 'ਮਿਸ਼ਨ ਹਰਿਆਲੋ ਰਾਜਸਥਾਨ' ਤਹਿਤ ਪੰਜ ਸਾਲਾਂ ਵਿੱਚ 4000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਸ਼ਰਮਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਵਿਕਾਸ ਯੋਜਨਾਵਾਂ ਵਿੱਚ 'ਹਰੇ ਵਿਕਾਸ' ਅਤੇ ਵਾਤਾਵਰਨ ਸੁਰੱਖਿਆ ਦੇ ਸਿਧਾਂਤ ਦੇ ਨਾਲ-ਨਾਲ ਆਉਣ ਵਾਲੇ ਸਾਲ ਤੋਂ ਸੂਬੇ ਦਾ 'ਗਰੀਨ ਬਜਟ' ਪੇਸ਼ ਕਰਨ ਦਾ ਵੀ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ

ਨਾਲ ਹੀ ਪ੍ਰਦੂਸ਼ਣ ਮੁਕਤ ਰਾਜਸਥਾਨ ਦੇ ਸੰਕਲਪ ਲਈ 1000 ਇਲੈਕਟ੍ਰਿਕ ਬੱਸਾਂ ਜਲਦੀ ਹੀ ਵੱਡੇ ਸ਼ਹਿਰਾਂ ਵਿੱਚ ਚਲਾਈਆਂ ਜਾਣਗੀਆਂ। ਪ੍ਰੋਗਰਾਮ ਵਿੱਚ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਿਸ਼ਨ ਲਾਈਫ’ ਦਾ ਉਦੇਸ਼ ਵਾਤਾਵਰਨ ਪੱਖੀ ਜੀਵਨ ਸ਼ੈਲੀ ਅਪਣਾ ਕੇ ਕੁਦਰਤ ਦੀ ਸੰਭਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ 131 ਸ਼ਹਿਰਾਂ ਵਿੱਚ ਖੋਜਾਂ ਅਤੇ ਤਕਨਾਲੋਜੀ ਦੀ ਵਰਤੋਂ ਕਰਕੇ ਸਾਂਝੇ ਯਤਨਾਂ ਰਾਹੀਂ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕੀਤਾ ਗਿਆ ਹੈ। ਇਸ ਦੌਰਾਨ ਸਵੱਛ ਹਵਾ ਸਰਵੇਖਣ ਤਹਿਤ ਦੇਸ਼ ਦੇ 9 ਸ਼ਹਿਰਾਂ ਨੂੰ ਤਿੰਨ ਸ਼੍ਰੇਣੀਆਂ (ਵੱਡੇ, ਦਰਮਿਆਨੇ ਅਤੇ ਛੋਟੇ ਸ਼ਹਿਰ) ਵਿੱਚ ਵੀ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਖੁਦਮੁਖਤਿਆਰੀ ਰਾਜ ਮੰਤਰੀ ਝੱਬਰ ਸਿੰਘ ਖਾਰਾ ਅਤੇ ਜੰਗਲਾਤ ਰਾਜ ਮੰਤਰੀ ਸੰਜੇ ਸ਼ਰਮਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News