ਘੋੜੀ ਚੜ੍ਹਨ ਤੋਂ ਕੁਝ ਦੇਰ ਪਹਿਲਾਂ ਹੀ ਜੇਲ੍ਹ ਪਹੁੰਚਿਆ ਲਾੜਾ, ਜਾਣੋ ਪੂਰਾ ਮਾਮਲਾ

Wednesday, Nov 16, 2022 - 02:52 PM (IST)

ਘੋੜੀ ਚੜ੍ਹਨ ਤੋਂ ਕੁਝ ਦੇਰ ਪਹਿਲਾਂ ਹੀ ਜੇਲ੍ਹ ਪਹੁੰਚਿਆ ਲਾੜਾ, ਜਾਣੋ ਪੂਰਾ ਮਾਮਲਾ

ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਨਵੀਂ ਦਿੱਲੀ ਸਥਿਤ ਪ੍ਰੇਮ ਨਗਰ ਇਲਾਕੇ ਵਿਚ ਇਕ ਲਾੜਾ ਘੋੜੀ ਚੜ੍ਹਨ ਤੋਂ ਕੁਝ ਹੀ ਮਿੰਟ ਪਹਿਲਾਂ ਪੁਲਸ ਦੇ ਹੱਥੇ ਚੜ੍ਹ ਗਿਆ। ਲਾੜੇ ’ਤੇ ਉਸ ਦੀ ਇਕ ਪ੍ਰੇਮਿਕਾ ਨੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਦਾ ਦੋਸ਼ ਲਾਇਆ ਸੀ। ਪੁਲਸ ਮਾਮਲਾ ਦਰਜ ਕਰ ਕੇ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਮੁਲਜ਼ਮ ਲਾੜਾ ਜਨਤਾ ਇਨਕਲੇਵ, ਪ੍ਰੇਮ ਨਗਰ ਪਾਰਟ-3, ਕਿਰਾੜੀ ਇਲਾਕੇ ’ਚ ਪਰਿਵਾਰ ਨਾਲ ਰਹਿੰਦਾ ਹੈ। ਉਹ ਪ੍ਰਾਈਵੇਟ ਨੌਕਰੀ ਕਰਦਾ ਹੈ। ਪ੍ਰੇਮ ਨਗਰ ਥਾਣੇ ’ਚ ਉਸ ਦੇ ਗੁਆਂਢ ’ਚ ਰਹਿਣ ਵਾਲੀ ਕੁੜੀ ਆਪਣੇ ਵਕੀਲ ਨਾਲ ਥਾਣੇ ਪਹੁੰਚੀ।

ਪ੍ਰੇਮਿਕਾ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਗੁਆਂਢ ’ਚ ਰਹਿਣ ਵਾਲੇ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਪਰ ਹੁਣ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦਾ ਵਿਆਹ ਕਿਤੇ ਹੋਰ ਹੋ ਰਿਹਾ ਹੈ ਤਾਂ ਉਹ ਬਰਦਾਸ਼ਤ ਨਹੀਂ ਕਰ ਸਕੀ। ਕੁੜੀ ਦੀ ਸ਼ਿਕਾਇਤ ਤੋਂ ਤੁਰੰਤ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਨੌਜਵਾਨ ਨੂੰ ਘਰੋਂ ਹੀ ਗ੍ਰਿਫਤਾਰ ਕਰ ਲਿਆ।


author

Tanu

Content Editor

Related News