ਰਿਆਨ ਸਕੂਲ ਕਤਲ: ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਮਨੋਹਰ ਖੱਟੜ

Saturday, Sep 09, 2017 - 04:55 PM (IST)

ਹਰਿਆਣਾ— ਸਕੂਲ 'ਚ ਬੱਚੇ ਦੇ ਕਤਲ ਨੂੰ ਬਦਕਿਸਮਤ ਘਟਨਾ ਦੱਸਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਖੱਟੜ ਨੇ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ 'ਚ ਕਡੰਕਟਰ ਦਾ ਵੀਡੀਓ ਕੈਦ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਕੂਲ ਦੀਆਂ ਕਮੀਆਂ 'ਤੇ ਸਰਕਾਰ ਨੇ ਰਿਪੋਰਟ ਮੰਗੀ ਹੈ, ਰਿਪੋਰਟ ਆਉਣ ਤੋਂ ਬਾਅਦ ਸਰਕਾਰ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਕਿ 7 ਦਿਨਾਂ ਦੇ ਅੰਦਰ ਸਾਰੀਆਂ ਰਸਮਾਂ ਪੂਰੀਆਂ ਹੋਣਗੀਆਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸੇ ਵੀ ਜਾਂਚ ਲਈ ਤਿਆਰ ਹੈ। ਪੀੜਤ ਪਰਿਵਾਰ ਨਾਲ ਮੇਰੀ ਹਮਦਰਦੀ ਹੈ।
ਉੱਥੇ ਹੀ ਰਿਆਨ ਇੰਟਰਨੈਸ਼ਨਲ ਸਕੂਲ 'ਚ 7 ਸਾਲਾ ਇਕ ਵਿਦਿਆਰਥੀ ਦੇ ਕਤਲ ਦੇ ਇਕ ਦਿਨ ਬਾਅਦ ਸਕੂਲ ਦੀ ਪ੍ਰਿੰਸੀਪਲ ਨੂੰ ਸ਼ਨੀਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਕੰਮ 'ਚੋਂ ਕੱਢ ਦਿੱਤਾ ਗਿਆ। ਸਕੂਲ 'ਚ ਪੜ੍ਹਨ ਵਾਲੇ ਬੱਚਿਆਂ ਦੇ ਨਾਰਾਜ਼ ਮਾਤਾ-ਪਿਤਾ ਅਤੇ ਸਥਾਨਕ ਲੋਕ ਸ਼ਨੀਵਾਰ ਦੀ ਸਵੇਰ ਸਕੂਲ ਦੇ ਕੰਪਲੈਕਸ ਦੇ ਬਾਹਰ ਇਕੱਠੇ ਹੋਏ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦੇ ਹੋਏ ਕਰੀਬ 2 ਘੰਟੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਗੁਰੂਗ੍ਰਾਮ ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ 'ਤੇ ਅੰਸਤੋਸ਼ਜ਼ਾਹਰ ਕੀਤਾ।


Related News