ਫ਼ਿਲਮ ਐਮਰਜੈਂਸੀ ਦੀ ਅੱਜ ਮੱਧਪ੍ਰਦੇਸ਼ ਦੇ ਹਾਈਕੋਰਟ ''ਚ ਹੋਵੇਗੀ ਸੁਣਵਾਈ

Monday, Sep 02, 2024 - 11:09 AM (IST)

ਫ਼ਿਲਮ ਐਮਰਜੈਂਸੀ ਦੀ ਅੱਜ ਮੱਧਪ੍ਰਦੇਸ਼ ਦੇ ਹਾਈਕੋਰਟ ''ਚ ਹੋਵੇਗੀ ਸੁਣਵਾਈ

ਮੰਡੀ- ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਵਿਵਾਦਾਂ 'ਚ ਫਸੀ ਨਜ਼ਰ ਆ ਰਹੀ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਸੋਮਵਾਰ ਨੂੰ ਫਿਲਮ ਨਾਲ ਜੁੜੇ ਇਤਰਾਜ਼ਾਂ 'ਤੇ ਸੁਣਵਾਈ ਕਰ ਸਕਦੀ ਹੈ। ਦੱਸ ਦੇਈਏ ਕਿ ਜਬਲਪੁਰ ਅਤੇ ਇੰਦੌਰ ਦੇ ਸਿੱਖ ਭਾਈਚਾਰੇ ਨੇ ਫਿਲਮ 'ਤੇ ਇਤਰਾਜ਼ ਦਰਜ ਕਰਵਾ ਕੇ ਹਾਈ ਕੋਰਟ ਦੀ ਸ਼ਰਨ ਲਈ ਹੈ।ਆਪਣੇ ਰਵੱਈਏ ਨੂੰ ਲੈ ਕੇ ਅਕਸਰ ਸੁਰਖੀਆਂ 'ਚ ਰਹਿਣ ਵਾਲੀ ਫਿਲਮ ਅਦਾਕਾਰਾ ਕੰਗਨਾ ਰਣੌਤ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਦੀ ਸੰਸਦ ਮੈਂਬਰ ਇਸ ਵਾਰ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖੀਆਂ 'ਚ ਹੈ। ਮੱਧ ਪ੍ਰਦੇਸ਼ ਹਾਈਕੋਰਟ (ਜਬਲਪੁਰ) 'ਚ ਉਨ੍ਹਾਂ ਦੀ ਫਿਲਮ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਹੈ। ਦੱਸਿਆ ਗਿਆ ਕਿ ਫਿਲਮ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਫਿਲਮ 'ਚ ਅਜਿਹੇ ਦ੍ਰਿਸ਼ ਸਾਹਮਣੇ ਆਏ ਹਨ, ਜਿਨ੍ਹਾਂ 'ਚ ਸਿੱਖਾਂ ਦੀ ਦਿੱਖ ਨੂੰ ਘਿਨਾਉਣੇ ਅਤੇ ਖਤਰਨਾਕ ਦੱਸਿਆ ਗਿਆ ਹੈ, ਇਹ ਪੂਰੀ ਤਰ੍ਹਾਂ ਗਲਤ ਹੈ।

ਇਹ ਖ਼ਬਰ ਵੀ ਪੜ੍ਹੋ -Kangana Ranaut ਕਿਸ ਦੀ ਬਣੇਗੀ ਲਾੜੀ? 'ਐਮਰਜੈਂਸੀ' ਮੁਲਤਵੀ ਵਿਚਾਲੇ ਦੱਸੀ ਦਿਲ ਦੀ ਗੱਲ

ਤੁਹਾਨੂੰ ਦੱਸ ਦੇਈਏ ਕਿ ਕੰਗਨਾ ਦੀ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। ਫਿਲਮ ਦਾ ਟ੍ਰੇਲਰ ਸਾਹਮਣੇ ਆਉਂਦੇ ਹੀ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਇੰਦੌਰ ਦੇ ਸਰਦਾਰ ਮਨਜੀਤ ਸਿੰਘ ਭਾਟੀਆ ਅਤੇ ਜਬਲਪੁਰ ਦੇ ਸਰਦਾਰ ਮਨੋਹਰ ਸਿੰਘ ਵੱਲੋਂ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਸ ਫਿਲਮ ਤੋਂ ਪੂਰੇ ਦੇਸ਼ ਦੇ ਸਿੱਖ ਭਾਈਚਾਰੇ ਦੇ ਲੋਕ ਦੁਖੀ ਹਨ। ਮੱਧ ਪ੍ਰਦੇਸ਼ ਹਾਈ ਕੋਰਟ ਸੋਮਵਾਰ ਨੂੰ ਫਿਲਮ ਨਾਲ ਜੁੜੇ ਇਤਰਾਜ਼ਾਂ 'ਤੇ ਸੁਣਵਾਈ ਕਰ ਸਕਦੀ ਹੈ। ਸਿੱਖ ਸੰਗਤ ਜਬਲਪੁਰ ਅਤੇ ਸ਼੍ਰੀ ਗੁਰੂ ਸਿੰਘ ਸਭਾ ਇੰਦੌਰ ਫਿਲਮ ਦੀ ਸਕ੍ਰੀਨਿੰਗ 'ਤੇ ਰੋਕ ਲਗਾਉਣ ਦੀ ਮੰਗ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -ਦੀਪਿਕਾ ਪਾਦੂਕੋਣ ਦੀ ਡਿਲਵਰੀ ਡੇਟ ਆਈ ਸਾਹਮਣੇ, ਇਸ ਦਿਨ ਮਾਂ ਬਣੇਗੀ ਅਦਾਕਾਰਾ

ਕੀ ਹੈ ਫਿਲਮ 'ਚ
ਫਿਲਮ 'ਐਮਰਜੈਂਸੀ' ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੀ ਪੜਚੋਲ ਕਰਦੀ ਹੈ ਜਦੋਂ ਅਦਾਲਤ ਦੁਆਰਾ ਉਨ੍ਹਾਂ ਦੀਆਂ ਚੋਣਾਂ ਨੂੰ ਗੈਰ-ਕਾਨੂੰਨੀ ਕਰਾਰ ਦੇਣ ਤੋਂ ਬਾਅਦ ਉਸਨੇ ਦੇਸ਼ 'ਚ ਐਮਰਜੈਂਸੀ ਲਗਾਈ ਸੀ। ਇਸ ਫਿਲਮ 'ਚ ਅਦਾਕਾਰਾ ਕੰਗਨਾ ਰਣੌਤ ਨੇ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਉਹ ਇਸ ਫਿਲਮ ਦੇ ਨਿਰਦੇਸ਼ਕ ਵੀ ਹਨ। ਕੇਂਦਰ ਸਰਕਾਰ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਦੋ ਦਿਨ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਸਪੱਸ਼ਟ ਕੀਤਾ ਸੀ ਕਿ ਫਿਲਮ ਨੂੰ ਅਜੇ ਤੱਕ ਸੈਂਸਰ ਸਰਟੀਫਿਕੇਟ ਨਹੀਂ ਮਿਲਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News