CM ਕੇਜਰੀਵਾਲ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਜ਼ਮਾਨਤ 'ਤੇ ਲਾਈ ਰੋਕ

Friday, Jun 21, 2024 - 11:59 AM (IST)

CM ਕੇਜਰੀਵਾਲ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਜ਼ਮਾਨਤ 'ਤੇ ਲਾਈ ਰੋਕ

ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਲਾ ਦਿੱਤੀ ਹੈ। ਬੀਤੇ ਕੱਲ ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ, ਜਿਸ 'ਤੇ ਹਾਈ ਕੋਰਟ ਨੇ ਹੁਣ ਰੋਕ ਲਾ ਦਿੱਤੀ ਹੈ। ਹਾਈ ਕੋਰਟ ਦਾ ਕਹਿਣਾ ਹੈ ਕਿ ਮਾਮਲੇ ਦੀ ਸੁਣਵਾਈ ਤੱਕ ਜ਼ਮਾਨਤ 'ਤੇ ਰੋਕ ਲਾਈ ਹੈ। ਇਨਫੋਰਸਮੈਂਟ ਡਾਇਰੈਕਟਰੇਟ  (ਈਡੀ) ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਰਿਹਾਈ ਦੇ ਹੁਕਮ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਈਡੀ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਕਿ ਕੇਜਰੀਵਾਲ ਨੂੰ ਰਿਹਾਅ ਕਰਨ ਕਾਰਨ ਜਾਂਚ 'ਤੇ ਅਸਰ ਪਵੇਗਾ ਕਿਉਂਕਿ ਉਹ ਮੁੱਖ ਮੰਤਰੀ ਵਰਗੇ ਅਹਿਮ ਅਹੁਦੇ 'ਤੇ ਹਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹ 'ਚੋਂ ਬਾਹਰ

ਦਿੱਲੀ ਹਾਈ 'ਚ ਜਸਟਿਸ ਸੁਧੀਰ ਜੈਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਹੈਠਲੀ ਅਦਾਲਤ ਦਾ ਹੁਕਮ ਉਦੋਂ ਤੱਕ ਪ੍ਰਭਾਵੀ ਨਹੀਂ ਹੋਵੇਗਾ ਜਦੋਂ ਤੱਕ ਅਦਾਲਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਕਰ ਲੈਂਦੀ। ਦੱਸ ਦੇਈਏ ਕਿ ਇਸ ਪੂਰੇ ਮਾਮਲੇ 'ਤੇ ਜਸਟਿਸ ਸੁਧੀਰ ਜੈਨ ਅਤੇ ਰਵਿੰਦਰ ਡੁਡੇਜਾ ਦੀ ਬੈਂਚ ਸੁਣਵਾਈ ਕਰ ਰਹੀ ਹੈ। ਈਡੀ ਵਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਅਧੀਨ ਅਦਾਲਤ ਦੇ ਹੁਕਮਾਂ 'ਤੇ ਰੋਕ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਏਜੰਸੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਉਚਿਤ ਮੌਕਾ ਨਹੀਂ ਦਿੱਤਾ ਗਿਆ। ਹੇਠਲੀ ਅਦਾਲਤ 'ਚ ਇਸ ਮਾਮਲੇ 'ਤੇ ਬਹਿਸ ਕਰਨ ਲਈ ਉੱਚਿਤ ਸਮਾਂ ਨਹੀਂ ਦਿੱਤਾ ਗਿਆ। ਸਾਨੂੰ ਲਿਖਤੀ ਵਿਚ ਜਵਾਬ ਦਾਖ਼ਲ ਕਰਨ ਤੱਕ ਦਾ ਸਮਾਂ ਨਹੀਂ ਦਿੱਤਾ ਗਿਆ। ਈਡੀ ਦੇ ਵਕੀਲ ਨੇ ਹਾਈ ਕੋਰਟ ਤੋਂ ਜਲਦ ਸੁਣਵਾਈ ਦੀ ਵੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ- ਸ਼ਿਮਲਾ 'ਚ ਵਾਪਰਿਆ ਭਿਆਨਕ ਹਾਦਸਾ; ਡੂੰਘੀ ਖੱਡ 'ਚ ਡਿੱਗੀ ਬੱਸ, 4 ਲੋਕਾਂ ਦੀ ਮੌਤ

ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਮਈ ਵਿਚ ਸੁਪਰੀਮ ਕੋਰਟ ਨੇ ਆਮ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਇਸ ਦੇ ਇਕ ਦਿਨ ਬਾਅਦ ਕੇਜਰੀਵਾਲ ਨੇ ਆਤਮ ਸਮਰਪਣ ਕਰ ਦਿੱਤਾ। ਐਸ. ਵੀ ਰਾਜੂ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਈਡੀ ਹਵਾ ਵਿਚ ਜਾਂਚ ਕਰ ਰਹੀ ਹੈ, ਕੇਂਦਰੀ ਜਾਂਚ ਏਜੰਸੀ ਕੋਲ ਇਸ ਮਾਮਲੇ ਵਿਚ ਠੋਸ ਸਬੂਤ ਹਨ। ਦੱਸ ਦੇਈਏ ਕਿ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Tanu

Content Editor

Related News