ਸਾਈਬਰ ਅਪਰਾਧਾਂ ਦੇ ਖਤਰਿਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰੇਗੀ ਉੱਚ ਪੱਧਰੀ ਕਮੇਟੀ
Saturday, Jul 09, 2022 - 11:47 PM (IST)
ਜੈਪੁਰ-ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ 'ਚ ਇਕ ਉੱਚ ਪੱਧਰੀ ਕਮੇਟੀ ਦੇਸ਼ 'ਚ ਸਾਈਬਰ ਅਪਰਾਧ ਦੇ ਵਧਦੇ ਖਤਰਿਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰੇਗੀ। ਉੱਤਰ ਖੇਤਰੀ ਪ੍ਰੀਸ਼ਦ ਦੀ ਸ਼ਨੀਵਾਰ ਨੂੰ ਇਥੇ ਹੋਈ ਬੈਠਕ 'ਚ ਇਹ ਫੈਸਲਾ ਕੀਤਾ ਗਿਆ। ਬੈਠਕ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ। ਸ਼ਾਹ ਨੇ ਕਿਹਾ ਕਿ ਸੰਗਠਿਤ ਅਤੇ ਤਾਲਮੇਲ ਵਾਲੇ ਸਾਈਬਰ ਹਮਲਿਆਂ ਨਾਲ ਰਾਸ਼ਟਰੀ ਸੁਰੱਖਿਆ, ਜਨਤਕ ਸੁਰੱਖਿਆ, ਜਨਤਕ ਵਿਵਸਥਾ ਅਤੇ ਆਰਥਿਕ ਗਤੀਵਿਧੀ 'ਤੇ ਡੂੰਘਾ ਪ੍ਰਭਾਵ ਪੈਂਦਾ ਹੈ, ਇਸ ਦੇ ਮੱਦੇਨਜ਼ਰ ਰਾਸ਼ਟਰੀ ਸਾਈਬਰ ਸਪੇਸ ਅਤੇ ਸਮੁੱਚੀ ਨਾਗਰਿਕ ਸੁਰੱਖਿਆ ਯਕੀਨੀ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਪਿਛਲੇ ਦੋ ਸਾਲਾਂ ’ਚ EV ਖੇਤਰ ’ਚ 108 ਫੀਸਦੀ ਦਾ ਰੁਜ਼ਗਾਰ ਵਾਧਾ ਹੋਇਆ : ਰਿਪੋਰਟ
ਬੈਠਕ ਤੋਂ ਬਾਅਦ ਜਾਰੀ ਅਧਿਕਾਰਤ ਬਿਆਨ ਮੁਤਾਬਕ, ਪ੍ਰੀਸ਼ਦ ਨੇ ਸਾਈਬਰ ਅਪਰਾਧ ਦੇ ਵਧਦੇ ਖਤਰਿਆਂ ਅਤੇ ਇਨ੍ਹਾਂ ਦੀ ਰੋਕਥਾਮ ਲਈ ਰਣਨੀਤੀ 'ਤੇ ਵੀ ਚਰਚਾ ਕੀਤੀ। ਗ੍ਰਹਿ ਮੰਤਰੀ ਸ਼ਾਹ ਨੇ ਸੂਬਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਵੱਖ-ਵੱਖ ਮਾਧਿਅਮਾਂ ਰਾਹੀਂ ਸਾਈਬਰ ਸਾਵਧਾਨੀ ਸਬੰਧੀ ਜਾਗਰੂਕਤਾ ਮੁਹਿੰਮ ਚਲਾਉਣ 'ਤੇ ਜ਼ੋਰ ਦਿੱਤਾ। ਸਾਈਬਰ ਅਪਰਾਧਾਂ ਦੇ ਰਾਸ਼ਟਰੀ ਸੁਰੱਖਿਆ, ਜਨਤਕ ਵਿਵਸਥਾ ਅਤੇ ਆਰਥਿਕ ਗਤੀਵਿਧੀ 'ਤੇ ਡੂੰਘੇ ਪ੍ਰਭਾਵ ਦੇ ਮੱਦੇਨਜ਼ਰ ਪ੍ਰੀਸ਼ਦ ਨੇ ਰਾਸ਼ਟਰ ਦੇ ਸਾਈਬਰ ਸਪੇਸ ਦੀ ਸੁਰੱਖਿਆ ਅਤੇ ਸਰਗਰਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨ 'ਤੇ ਜ਼ੋਰ ਦਿੱਤਾ। ਬਿਆਨ ਮੁਤਾਬਕ, ਸ਼ਾਹ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਏਜੰਸੀਆਂ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵਿਕਸਿਤ ਕਾਮਨ ਸਾਫਟਵੇਅਰ ਦੀ ਵਰਤੋਂ ਕਰਨ, ਚਿੰਤਾ ਦੇ ਮੁੱਦਿਆਂ ਦੀ ਪਛਾਣ ਕਰਨ ਅਤੇ ਅਪਰਾਧੀਆਂ ਦਾ ਪਤਾ ਲਾਉਣ ਅਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ : ਸ਼੍ਰੀਲੰਕਾ 'ਚ ਵਿਗੜੇ ਹਾਲਾਤ, PM ਰਿਹਾਇਸ਼ 'ਚ ਪ੍ਰਦਰਸ਼ਨਕਾਰੀਆਂ ਨੇ ਲਾਈ ਅੱਗ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ