ਤੇਜ਼ ਰਫ਼ਤਾਰ ਨੇ ਢਾਹਿਆ ਕਹਿਰ; ਬੇਕਾਬੂ ਸਕਾਰਪੀਓ ਡਿਵਾਈਡਰ 'ਚ ਵੱਜੀ, ਦੋ ਦੀ ਮੌਤ
Friday, Sep 13, 2024 - 05:07 PM (IST)

ਗੋਪਾਲਗੰਜ : ਬਿਹਾਰ ਦੇ ਗੋਪਾਲਗੰਜ ਵਿਚ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਇਕ ਤੇਜ਼ ਰਫ਼ਤਾਰ ਸਕਾਰਪੀਓ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਸ ਵਿਚ ਸਵਾਰ ਦੋ ਕਿੰਨਰ ਡਾਂਸਰਾਂ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ।
ਜਾਣਕਾਰੀ ਮੁਤਾਬਕ, ਇਹ ਘਟਨਾ ਜ਼ਿਲ੍ਹੇ ਦੇ ਮਾਂਝਗੜ੍ਹ ਥਾਣਾ ਖੇਤਰ ਦੇ ਭੋਜਪੁਰਵਾ ਪਿੰਡ ਨੇੜੇ ਵਾਪਰੀ। ਜ਼ਖਮੀਆਂ ਵਿਚ ਨੇਹਾ ਅਤੇ ਅੰਜਨਾ ਸ਼ਾਮਲ ਹਨ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਘਟਨਾ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਕ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਸਵਾਰ ਡਾਂਸਰ ਪੁਲ ਦੇ ਹੇਠਾਂ ਪਾਣੀ 'ਚ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਕਾਰਪੀਓ ਵਿਚ ਹੀ ਦੂਜੇ ਡਾਂਸਰ ਦੀ ਮੌਤ ਹੋ ਗਈ। ਗੱਡੀ ਦਾ ਡਰਾਈਵਰ ਅਤੇ ਤਿੰਨ ਹੋਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਇੱਥੇ ਜ਼ਖ਼ਮੀਆਂ ਨੂੰ ਇਲਾਜ ਲਈ ਸਦਰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਕ ਜ਼ਖਮੀ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਿਹਤਰ ਇਲਾਜ ਲਈ ਗੋਰਖਪੁਰ ਰੈਫਰ ਕਰ ਦਿੱਤਾ ਗਿਆ ਹੈ।
ਉਥੇ, ਮੌਕੇ 'ਤੇ ਪੁੱਜੀ ਪੁਲਸ ਨੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਹੈ। ਉਥੇ ਪੁਲਸ ਘਟਨਾ ਦੀ ਛਾਣਬੀਣ ਵਿਚ ਲੱਗ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8