ਕੁਵੈਤ ’ਚ ਵਾਪਰੀ ਘਟਨਾ ਬਹੁਤ ਦੁੱਖਦਾਇਕ, ਪੀੜਤ ਪਰਿਵਾਰਾਂ ਨਾਲ ਪੂਰੇ ਦੇਸ਼ ਦੀ ਹਮਦਰਦੀ : ਚੁਘ

06/15/2024 10:24:14 AM

ਨੈਸ਼ਨਲ ਡੈਸਕ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਕਿਹਾ ਹੈ ਕਿ ਕੁਵੈਤ ’ਚ ਵਾਪਰੀ ਘਟਨਾ ਬਹੁਤ ਦੁੱਖਦਾਇਕ ਹੈ ਅਤੇ ਉੱਥੋਂ ਦੇ ਪੀੜਤ ਪਰਿਵਾਰਾਂ ਨਾਲ ਪੂਰੇ ਦੇਸ਼ ਦੀ ਹਮਦਰਦੀ ਹੈ। ਕੁਵੈਤ ਦੀ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ ਮੰਤਰੀ ਨੂੰ ਖਾਸ ਤੌਰ ’ਤੇ ਕੁਵੈਤ ਭੇਜਿਆ ਸੀ, ਜਿਨ੍ਹਾਂ ਨੇ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਿੱਲੀ ਵਿਚ 10 ਸਾਲਾਂ ਤੋਂ ਸੱਤਾ ’ਚ ਹੈ। 

ਇਹ ਵੀ ਪੜ੍ਹੋ - ਮਿਸਾਲ: ਅਮਰੀਕਾ ਦੀ ਸਭ ਤੋਂ ਅਮੀਰ ਔਰਤ ਬਣੀ 92 ਸਾਲਾਂ ਜੋਆਨ, ਨੌਕਰੀ ਗਈ ਫਿਰ ਵੀ ਨਹੀਂ ਛੱਡੀ ਹਿੰਮਤ

ਉਨ੍ਹਾਂ ਨੇ ਕਿਹਾ ਕਿ ਦਿੱਲੀ ਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਨਹੀਂ ਮਿਲ ਰਿਹਾ ਅਤੇ ਉੱਥੋਂ ਦੀ ‘ਆਪ’ ਸਰਕਾਰ ਇਸ ਸਮੱਸਿਆ ਨੂੰ ਦੂਰ ਕਰਨ ’ਚ ਬੁਰੀ ਤਰ੍ਹਾਂ ਅਸਫਲ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਜਨਤਾ ਅੱਜ ਤ੍ਰਾਸ-ਤ੍ਰਾਸ ਕਰ ਰਹੀ ਹੈ, ਜਦੋਂਕਿ ‘ਆਪ’ ਸਰਕਾਰ ਘਪਲਿਆਂ ਵਿਚ ਲੱਗੀ ਹੋਈ ਹੈ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਗੰਭੀਰ ਦੋਸ਼ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਦੇ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਵਿਚ ਲੋਕਾਂ ਦਾ ਭਰੋਸਾ ‘ਆਪ’ ਸਰਕਾਰ ’ਤੇ ਨਹੀਂ ਰਿਹਾ। ਇਸ ਲਈ ਚੋਣ ਨਤੀਜਿਆਂ ਨੂੰ ਵੇਖਦਿਆਂ ਕੇਜਰੀਵਾਲ ਨੂੰ ਸਰਕਾਰ ’ਚੋਂ ਬਾਹਰ ਨਿਕਲ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News