ਫ਼ਿਲਮ 'ਦਿ ਕੇਰਲ ਸਟੋਰੀ' ਨੂੰ ਉੱਤਰ ਪ੍ਰਦੇਸ਼ 'ਚ ਵੀ 'ਟੈਕਸ ਮੁਕਤ' ਕੀਤਾ ਜਾਵੇਗਾ

05/10/2023 10:58:23 AM

ਲਖਨਊ (ਬਿਊਰੋ) : ਉੱਤਰ ਪ੍ਰਦੇਸ਼ ਸਰਕਾਰ ਫ਼ਿਲਮ ‘ਦਿ ਕੇਰਲਾ ਸਟੋਰੀ’ ਨੂੰ ਸੂਬੇ ਵਿਚ ਟੈਕਸ ਮੁਕਤ ਕਰੇਗੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਆਪਣੇ ਮੰਤਰੀ ਮੰਡਲ ਨਾਲ ਫ਼ਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਵੇਖ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਮਰਹੂਮ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਨਜ਼ਰਬੰਦ ਕਰਨ 'ਤੇ ADGP ਦਾ ਅਹਿਮ ਬਿਆਨ

ਆਪਣੇ ਅਧਿਕਾਰਤ ਹੈਂਡਲ ਤੋਂ ਇੱਕ ਟਵੀਟ ਵਿਚ ਆਦਿਤਿਆਨਾਥ ਨੇ ਕਿਹਾ ਕਿ ਫ਼ਿਲਮ ਨੂੰ ਉੱਤਰ ਪ੍ਰਦੇਸ਼ ਵਿਚ ਟੈਕਸ ਮੁਕਤ ਕੀਤਾ ਜਾਵੇਗਾ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਪਿਛਲੇ ਸ਼ਨੀਵਾਰ ਆਪਣੇ ਰਾਜ ਵਿਚ ‘ਦਿ ਕੇਰਲਾ ਸਟੋਰੀ’ ਨੂੰ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਪੀ. ਐੱਮ. ਮੋਦੀ ਨੇ ਕੀਤੀ ‘ਦਿ ਕੇਰਲਾ ਸਟੋਰੀ’ ਦੀ ਸੁਪੋਰਟ, ਕੰਗਨਾ ਨੇ ਕਿਹਾ, ‘ਵਿਰੋਧ ਕਰ ਰਹੇ ਲੋਕ ਖ਼ੁਦ ਅੱਤਵਾਦੀ’

ਵਿਵਾਦਗ੍ਰਸਤ ਫ਼ਿਲਮ ‘ਦਿ ਕੇਰਲਾ ਸਟੋਰੀ’ ਦੀ ਰਿਲੀਜ਼ਿੰਗ ’ਤੇ ਰੋਕ ਲਾਉਣ ਤੋਂ ਇਨਕਾਰ ਕਰਨ ਵਾਲੇ ਕੇਰਲ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ 15 ਮਈ ਨੂੰ ਸੁਣਵਾਈ ਕਰੇਗੀ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਮੰਗਲਵਾਰ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਪੀ. ਐੱਸ. ਨਰਸਿਮ੍ਹਾ ਦੇ ਬੈਂਚ ਸਾਹਮਣੇ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਦਾ ਜ਼ਿਕਰ ਕੀਤਾ। ਜਦੋਂ ਬੈਂਚ ਨੇ ਪੁੱਛਿਆ ਕਿ ਕੀ ਹਾਈ ਕੋਰਟ ਨੇ ਇਸ ਮਾਮਲੇ 'ਚ ਕੋਈ ਆਦੇਸ਼ ਦਿੱਤਾ ਹੈ ਤਾਂ ਸਿੱਬਲ ਨੇ ਕਿਹਾ ਕਿ ਉਸ ਨੇ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita