ਭੂਟਾਨ ਦੇ ਰਾਜਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਡੋਕਲਾਮ ਸਮੇਤ ਇਨ੍ਹਾਂ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

Tuesday, Apr 04, 2023 - 07:51 PM (IST)

ਨੈਸ਼ਨਲ ਡੈਸਕ : ਭਾਰਤ ਨੇ ਭੂਟਾਨ ਦੀ ਚੋਟੀ ਦੀ ਲੀਡਰਸ਼ਿਪ ਨੂੰ ਚੀਨ ਨਾਲ ਲੱਗਦੀਆਂ ਸਰਹੱਦਾਂ ਬਾਰੇ ਭਾਰਤ ਦੀਆਂ ਚਿੰਤਾਵਾਂ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਦੇਸ਼ ਦੀ 13ਵੀਂ ਪੰਜ ਸਾਲਾ ਯੋਜਨਾ ਦੇ ਨਾਲ ਨਵਿਆਉਣਯੋਗ ਊਰਜਾ, ਆਰਥਿਕ ਅਤੇ ਵਿੱਤੀ ਸਹਿਯੋਗ ਲਈ ਇਕ ਨਵੀਂ ਰੂਪ-ਰੇਖਾ ਤਿਆਰ ਕਰਨ ਦੇ ਨਾਲ-ਨਾਲ ਅਗਾਊਂ ਕਰਜ਼ੇ ਦੀ ਸਹੂਲਤ ਦਾ ਐਲਾਨ ਕੀਤਾ। ਭਾਰਤ ਦੇ ਵਿਸ਼ੇਸ਼ ਦੌਰੇ 'ਤੇ ਸੋਮਵਾਰ ਨੂੰ ਇੱਥੇ ਪਹੁੰਚੇ ਪਹੁੰਚੇ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਇੱਥੇ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਅਹਿਮ ਮੁੱਦਿਆਂ 'ਤੇ ਚਰਚਾ ਹੋਈ।

ਇਹ ਵੀ ਪੜ੍ਹੋ : ਚੀਨ ਨੇ ਅਰੁਣਾਚਲ ’ਤੇ ਦਾਅਵਾ ਜਤਾਉਣ ਲਈ ਚੀਨੀ ਨਾਵਾਂ ਦੀ ਤੀਜੀ ਸੂਚੀ ਕੀਤੀ ਜਾਰੀ, 11 ਥਾਵਾਂ ਦੇ ਬਦਲੇ ਨਾਂ

PunjabKesari

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਬੀਤੀ ਸ਼ਾਮ ਇੱਥੇ ਪਹੁੰਚਣ 'ਤੇ ਭੂਟਾਨ ਦੇ ਰਾਜਾ ਨਾਲ ਮੁਲਾਕਾਤ ਕੀਤੀ ਸੀ। ਅੱਜ ਸਵੇਰੇ ਸਭ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਉਨ੍ਹਾਂ ਨਾਲ ਬੈਠਕ ਕੀਤੀ। ਸੂਤਰਾਂ ਮੁਤਾਬਕ ਰਾਸ਼ਟਰੀ ਸੁਰੱਖਿਆ ਸਲਾਹਕਾਰ ਡੋਭਾਲ ਨੇ ਵੀ ਸਵੇਰੇ ਭੂਟਾਨ ਦੇ ਰਾਜਾ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਤੋਂ ਬਾਅਦ ਭੂਟਾਨ ਦੇ ਰਾਜਾ 7 ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ।

ਇਹ ਵੀ ਪੜ੍ਹੋ : Twitter ਦਾ Logo ਬਦਲਿਆ! Blue Bird ਦੀ ਥਾਂ ਦਿਖਾਈ ਦੇਣ ਲੱਗਾ Doge

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੀ ਜਾਣਕਾਰੀ ਦੇਣ ਲਈ ਆਯੋਜਿਤ ਪ੍ਰੈੱਸ ਕਾਨਫਰੰਸ 'ਚ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਸਰਹੱਦ 'ਤੇ ਸਵਾਲਾਂ ਦੇ ਜਵਾਬ 'ਚ ਕਿਹਾ, ''ਭੂਟਾਨ ਦੇ ਰਾਜਾ ਅਤੇ ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਦੇ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਤੇ ਅਸੀਂ ਸੁਰੱਖਿਆ ਮੁੱਦਿਆਂ 'ਤੇ ਇਕ ਦੂਜੇ ਨਾਲ ਲਗਾਤਾਰ ਸੰਪਰਕ 'ਚ ਰਹਾਂਗੇ।'' ਕਵਾਤਰਾ ਤੋਂ ਪੁੱਛਿਆ ਗਿਆ ਕਿ ਡੋਕਲਾਮ ਅਤੇ ਸਰਹੱਦੀ ਮੁੱਦੇ 'ਤੇ ਬੈਠਕ 'ਚ ਕੀ ਹੋਇਆ, ਖਾਸ ਤੌਰ 'ਤੇ ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਦਾ ਬਿਆਨ ਵਾਲੇ ਮੁੱਦੇ 'ਤੇ ਕੀ ਗੱਲਬਾਤ ਹੋਈ। ਡੋਕਲਾਮ ਤਿਕੋਣੀ ਸਰਹੱਦੀ ਬਿੰਦੂ ਅਤੇ ਭੂਟਾਨ-ਚੀਨ ਸਰਹੱਦ ਮੁੱਦੇ 'ਤੇ ਸਵਾਲਾਂ ਦੇ ਜਵਾਬ 'ਚ ਵਿਦੇਸ਼ ਸਕੱਤਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਸਾਰੇ ਮੁੱਦਿਆਂ ਅਤੇ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖਦੀ ਹੈ, ਜਿਨ੍ਹਾਂ ਦਾ ਸਾਡੀ ਰਾਸ਼ਟਰੀ ਸੁਰੱਖਿਆ 'ਤੇ ਅਸਰ ਪੈਂਦਾ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ।

ਇਹ ਵੀ ਪੜ੍ਹੋ : ਅਜਬ-ਗਜ਼ਬ : ਔਰਤ ਨੂੰ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਖ਼ਰਚ ਕਰਨੇ ਪਏ 11 ਲੱਖ ਰੁਪਏ

ਇਸ ਤੋਂ ਪਹਿਲਾਂ ਵਿਦੇਸ਼ ਸਕੱਤਰ ਨੇ ਦੱਸਿਆ ਕਿ ਭੂਟਾਨ ਦੇ ਰਾਜਾ ਭਾਰਤ ਦੇ ਵਿਸ਼ੇਸ਼ ਦੌਰੇ 'ਤੇ ਆਏ ਹਨ। ਉਨ੍ਹਾਂ ਦੇ ਦੌਰੇ ਦੀਆਂ ਤਿਆਰੀਆਂ ਕਾਫੀ ਸਮੇਂ ਤੋਂ ਚੱਲ ਰਹੀਆਂ ਸਨ। ਮੀਟਿੰਗ 'ਚ ਦੋਵਾਂ ਦੇਸ਼ਾਂ ਦਰਮਿਆਨ ਲੰਬੇ ਸਮੇਂ ਦੇ ਆਦਾਨ-ਪ੍ਰਦਾਨ 'ਤੇ ਵਿਚਾਰ-ਵਟਾਂਦਰਾ ਹੋਇਆ ਤੇ ਆਪਸੀ ਸਹਿਯੋਗ ਨੂੰ ਵਧਾਉਣ ਲਈ ਭਵਿੱਖ ਦੀ ਰੂਪ-ਰੇਖਾ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਅਤੇ ਭੂਟਾਨ ਦਰਮਿਆਨ ਸਬੰਧਾਂ ਦੇ ਬੁਨਿਆਦੀ ਆਧਾਰ ਅਤੇ ਢਾਂਚੇ ਦੇ ਕੇਂਦਰ ਵਿੱਚ ਡੂੰਘੀ ਦੋਸਤੀ, ਸਕਾਰਾਤਮਕ ਦ੍ਰਿਸ਼ਟੀਕੋਣ, ਸਹਿਯੋਗ, ਆਪਸੀ ਵਿਸ਼ਵਾਸ ਅਤੇ ਸਤਿਕਾਰ ਹਨ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਪ੍ਰਧਾਨ ਮੰਤਰੀ ਮੋਦੀ ਨੇ ਭੂਟਾਨ ਵਿੱਚ ਸਮਾਜਿਕ-ਆਰਥਿਕ ਸੁਧਾਰਾਂ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ ਤੇ ਭੂਟਾਨ ਦੀ 13ਵੀਂ ਪੰਜ ਸਾਲਾ ਯੋਜਨਾ ਲਈ ਸਹਾਇਤਾ ਵਧਾਉਣ ਲਈ ਸਹਿਮਤੀ ਪ੍ਰਗਟਾਈ। ਇੰਨਾ ਹੀ ਨਹੀਂ, ਭਾਰਤ ਨੇ ਭੂਟਾਨ ਨੂੰ ਵਾਧੂ ਕਰਜ਼ੇ ਨੂੰ ਲੈ ਕੇ ਸਹੂਲਤ ਦੇਣ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ : NATO 'ਚ ਸ਼ਾਮਲ ਹੋਇਆ ਰੂਸ ਦਾ ਸਭ ਤੋਂ ਕਰੀਬੀ ਦੇਸ਼, ਮਾਸਕੋ ਨੇ ਦਿੱਤੀ ਇਹ ਚਿਤਾਵਨੀ

ਵਿਦੇਸ਼ ਸਕੱਤਰ ਨੇ ਕਿਹਾ ਕਿ ਅਸੀਂ ਭੂਟਾਨ ਨੂੰ ਖੇਤੀਬਾੜੀ ਉਤਪਾਦਾਂ ਦੇ ਨਿਰਯਾਤ ਲਈ ਲੰਬੇ ਸਮੇਂ ਲਈ ਸਥਾਈ ਸਹਾਇਤਾ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰਾਂਗੇ। ਇਸ ਤੋਂ ਇਲਾਵਾ ਪੈਟਰੋਲੀਅਮ ਉਤਪਾਦਾਂ ਅਤੇ ਕੋਲੇ ਵਰਗੀਆਂ ਮਹੱਤਵਪੂਰਨ ਵਸਤੂਆਂ ਦੀ ਨਿਰਵਿਘਨ ਸਪਲਾਈ ਲਈ ਲੰਬੇ ਸਮੇਂ ਦੇ ਦੁਵੱਲੇ ਸਮਝੌਤੇ ਲਈ ਵੀ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਕੁਨੈਕਟੀਵਿਟੀ ਦੇ ਲਿਹਾਜ਼ ਨਾਲ ਅਸਾਮ ਦੇ ਕੋਕਰਾਝਾਰ ਤੋਂ ਗੇਲੇਫੂ ਤੱਕ ਰੇਲ ਲਿੰਕ ਦਾ ਨਿਰਮਾਣ, ਜੈਗਾਓਂ 'ਚ ਏਕੀਕ੍ਰਿਤ ਚੈੱਕ ਪੋਸਟ (ਆਈਸੀਪੀ), ਵਿਆਪਕ ਸਿਹਤ ਸੰਭਾਲ, ਬੁਨਿਆਦੀ ਢਾਂਚਾ ਵਿਕਾਸ, ਨਵੇਂ ਪਾਸਚੂ ਪਣਬਿਜਲੀ ਪ੍ਰਾਜੈਕਟ ਦਾ ਨਿਰਮਾਣ ਅਤੇ ਚੂਖਾ ਹਾਈਡ੍ਰੋਇਲੈਕਟ੍ਰਿਕ ਵਿਖੇ ਬਿਜਲੀ ਦਰਾਂ ਵਿੱਚ ਕਟੌਤੀ ਬਾਰੇ ਵੀ ਚਰਚਾ ਹੋਈ।

ਇਹ ਵੀ ਪੜ੍ਹੋ : ਪੋਰਨ ਸਟਾਰ ਸਕੈਂਡਲ : ਡੋਨਾਲਡ ਟ੍ਰੰਪ ਦੀਆਂ ਵਧੀਆਂ ਮੁਸ਼ਕਿਲਾਂ, ਅੱਜ ਮੈਨਹਟਨ ਕੋਰਟ 'ਚ ਹੋਣਗੇ ਪੇਸ਼

ਭਾਰਤੀ ਸੈਲਾਨੀਆਂ ਤੋਂ ਭੂਟਾਨ ਜਾਣ ਲਈ 1200 ਰੁਪਏ ਵਸੂਲੇ ਜਾਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਭੂਟਾਨ ਨੇ ਕੁਝ ਸਮਾਂ ਪਹਿਲਾਂ ਵਿਦੇਸ਼ੀ ਸੈਲਾਨੀਆਂ 'ਤੇ 200 ਡਾਲਰ ਫ਼ੀਸ ਲਗਾਈ ਹੈ, ਜੋ ਭਾਰਤੀ ਸੈਲਾਨੀਆਂ ਲਈ ਸਿਰਫ਼ 1200 ਰੁਪਏ ਹੈ। ਇਹ ਹੁਣ ਇਕ ਪ੍ਰਯੋਗਾਤਮਕ ਫ਼ੀਸ ਹੈ ਪਰ ਇਸ ਫ਼ੀਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੈਲਾਨੀ ਜਾ ਰਹੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News