ਰੂਹ ਕੰਬਾਊ ਵਾਰਦਾਤ: ਲਾਅ ਕਾਲਜ ਦੇ ਪ੍ਰੋਫੈਸਰ ਨੇ ਮਾਂ ਦੇ ਸਾਹਮਣੇ ਵੱਢ ਦਿੱਤਾ ਪਿਓ
Wednesday, Jul 03, 2024 - 06:08 PM (IST)
ਨੈਸ਼ਨਲ ਡੈਸਕ : ਸ਼ਹਿਰ ਦੇ ਇੱਕ ਪ੍ਰਾਈਵੇਟ ਲਾਅ ਕਾਲਜ ਦੇ ਇੱਕ ਸਹਾਇਕ ਪ੍ਰੋਫੈਸਰ ਨੇ ਬੁੱਧਵਾਰ ਨੂੰ ਕਥਿਤ ਤੌਰ 'ਤੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦੇ ਡਿਪਟੀ ਕਮਿਸ਼ਨਰ ਪ੍ਰਤੀਕ ਸਿੰਘ ਨੇ ਦੱਸਿਆ ਕਿ ਜਨਤਕ ਖੇਤਰ ਦੇ ਅਦਾਰੇ ਨਾਲਕੋ ਦੇ ਸੇਵਾਮੁਕਤ ਅਧਿਕਾਰੀ ਸੁਨੀਲ ਚੌਧਰੀ ਦੀ ਛਾਤੀ ਅਤੇ ਢਿੱਡ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ।
ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ
ਪੁਲਸ ਮੁਤਾਬਕ ਦੋਸ਼ੀ ਅਨਿਰੁੱਧ ਚੌਧਰੀ (38) ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਇੱਥੇ ਮਾਨਚੇਸ਼ਵਰ ਥਾਣੇ ਦੇ ਅਧੀਨ ਕਾਲਰਾਹੰਗਾ ਖੇਤਰ ਦੇ ਇਕ ਅਪਾਰਟਮੈਂਟ 'ਚ ਆਪਣੇ ਮਾਤਾ-ਪਿਤਾ ਨਾਲ ਰਹਿ ਰਿਹਾ ਸੀ। ਇਹ ਦਰਦਨਾਕ ਘਟਨਾ ਸਵੇਰੇ ਉਸਦੀ ਮਾਂ ਸੁਨੀਤਾ ਦੇ ਸਾਹਮਣੇ ਵਾਪਰੀ। ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਸਵੇਰੇ 4.30 ਵਜੇ ਪੀ.ਸੀ.ਆਰ ਵੈਨ ਮੌਕੇ 'ਤੇ ਪਹੁੰਚੀ ਅਤੇ ਗੰਭੀਰ ਜ਼ਖ਼ਮੀ ਸੁਨੀਲ ਨੂੰ ਕੈਪੀਟਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵਿੱਤੀ ਵਿਵਾਦ ਕਾਰਨ ਵਾਪਰੀ ਹੈ। ਪੁਲਸ ਅਨੁਸਾਰ ਅਨਿਰੁੱਧ ਚੌਧਰੀ 'ਤੇ ਕਥਿਤ ਤੌਰ 'ਤੇ ਭਾਰੀ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਆਰਥਿਕ ਮਦਦ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਸੀ। ਜਦੋਂ ਸੁਨੀਲ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਦੋਸ਼ੀ ਪੁੱਤਰ ਨੇ ਉਸ 'ਤੇ ਤੇਜ਼ਧਾਰ ਚਾਕੂ ਨਾਲ ਕਈ ਵਾਰ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਮਾਨਚੇਸ਼ਵਰ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ - ਰਾਜ ਸਭਾ ਤੋਂ ਵਿਰੋਧੀ ਧਿਰ ਦਾ ਵਾਕਆਊਟ, PM ਮੋਦੀ ਨੇ ਕਿਹਾ- 'ਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਪਾ ਰਹੇ'
ਘਟਨਾ ਸਥਾਨ 'ਤੇ ਪੁੱਜੇ ਫੋਰੈਂਸਿਕ ਮਾਹਿਰਾਂ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿੱਚ ਅਪਰਾਧ ਵਿੱਚ ਵਰਤਿਆ ਗਿਆ ਹਥਿਆਰ ਅਤੇ ਘਟਨਾ ਸਮੇਂ ਦੋਸ਼ੀ ਅਤੇ ਉਸਦੇ ਪਿਤਾ ਵੱਲੋਂ ਪਹਿਨੇ ਕੱਪੜੇ ਸ਼ਾਮਲ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਅਨਿਰੁਧ ਦੀ ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8