ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼
Saturday, Oct 09, 2021 - 05:41 PM (IST)
ਲਖਨਊ (ਵਾਰਤਾ)— ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸਮਾਜਵਾਦੀ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਿਆ ਗਿਆ ਅਤੇ ਹੁਣ ਕਾਨੂੰਨ ਨੂੰ ਪੈਰਾਂ ਹੇਠ ਕੁਚਲਿਆ ਜਾ ਰਿਹਾ ਹੈ। ਯਾਦਵ ਨੇ ਸ਼ਨੀਵਾਰ ਨੂੰ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਲਖੀਮਪੁਰ ਹਿੰਸਾ ਮਾਮਲੇ ਵਿਚ ਨਾਮਜ਼ਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਸੰਮਨ ਨਹੀਂ ਸਗੋਂ ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਵਿਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਤਾਂ ਕਿ ਕਿਸਾਨਾਂ ਨੂੰ ਇਨਸਾਫ਼ ਨਾ ਮਿਲ ਸਕੇ।
ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡੇ ਐਲਾਨ: ਰੋਕਣਗੇ ਰੇਲਾਂ, ਫੂਕਣਗੇ PM ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ
ਅਖਿਲੇਸ਼ ਨੇ ਕਿਹਾ ਕਿ ਯੋਗੀ ਸਰਕਾਰ ਅੰਨਦਾਤਾ ਨਾਲ ਲਗਾਤਾਰ ਭੇਦਭਾਵ ਕਰ ਰਹੀ ਹੈ। ਪਹਿਲਾਂ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਿਆ ਗਿਆ ਅਤੇ ਹੁਣ ਦੇਸ਼ ਦੇ ਕਾਨੂੰਨ ਅਤੇ ਸੰਵਿਧਾਨ ਨੂੰ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਦੇ ਅਸਤੀਫ਼ੇ ਦੇ ਬਿਨਾਂ ਇਸ ਮਾਮਲੇ ਵਿਚ ਨਿਰਪੱਖ ਜਾਂਚ ਨਹੀਂ ਹੋ ਸਕਦੀ। ਸੁਪਰੀਮ ਕੋਰਟ ਤੋਂ ਜ਼ਰੂਰ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਜਾਗੀ ਹੈ। ਉੱਤਰ ਪ੍ਰਦੇਸ਼ ਵਿਚ ਜੰਗਲਰਾਜ ਚੱਲ ਰਿਹਾ ਹੈ, ਜਿਸ ਦਾ ਅੰਤ 2022 ਦੀਆਂ ਚੋਣਾਂ ਵਿਚ ਨਿਸ਼ਚਿਤ ਹੈ।
ਇਹ ਵੀ ਪੜ੍ਹੋ: ਭਾਰਤ ਦੌਰੇ ’ਤੇ ਡੈਨਮਾਰਕ ਦੀ PM ਮੈਟੇ, ਮੋਦੀ ਨਾਲ ਦੋ-ਪੱਖੀ ਗੱਲਬਾਤ ’ਚ ਕਿਹਾ- ‘ਭਾਰਤ ਇਕ ਮਜ਼ਬੂਤ ਸਾਥੀ’
ਜ਼ਿਕਰਯੋਗ ਹੈ ਕਿ ਪਿਛਲੇ ਐਤਵਾਰ ਨੂੰ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਆਸ਼ੀਸ਼ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ, ਜੋ ਕਿ ਸ਼ਨੀਵਾਰ ਯਾਨੀ ਕਿ ਅੱਜ ਲਖੀਮਪੁਰ ਪੁਲਸ ਦੀ ਅਪਰਾਧ ਸ਼ਾਖਾ ਦੇ ਸਾਹਮਣੇ ਪੇਸ਼ ਹੋਇਆ।