ਪੈਂਗੋਂਗ ਝੀਲ ਕੋਲ ਚੀਨ ਦੇ ਪੁਲ ਬਣਾਉਣ ’ਤੇ ਮੰਤਰਾਲਾ ਨੇ ਕਿਹਾ- ਇਲਾਕਾ 60 ਸਾਲਾਂ ਤੋਂ ਚੀਨ ਦੇ ਗ਼ੈਰ-ਕਾਨੂੰਨੀ ਕਬਜ਼ੇ ’ਚ

Friday, Jan 07, 2022 - 12:27 AM (IST)

ਨਵੀਂ ਦਿੱਲੀ- ਭਾਰਤੀ ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਕਿਹਾ ਕਿ ਚੀਨ ਵੱਲੋਂ ਪੂਰਬੀ ਲੱਦਾਖ ਦੇ ਪੈਂਗੋਂਗ ਝੀਲ ਖੇਤਰ ’ਚ ਪੁਲ ਉਸ ਇਲਾਕੇ ’ਚ ਬਣਾਇਆ ਜਾ ਰਿਹਾ ਹੈ, ਜੋ ਲਗਭਗ 60 ਸਾਲਾਂ ਤੋਂ ਚੀਨ ਦੇ ਗ਼ੈਰ-ਕਾਨੂੰਨੀ ਕਬਜ਼ੇ ’ਚ ਹੈ ਅਤੇ ਅਜਿਹੀ ਕਾਰਵਾਈ ਨੂੰ ਕਦੇ ਸਵੀਕਾਰ ਨਹੀਂ ਕੀਤਾ ਗਿਆ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਦੀਆਂ ਕੁਝ ਥਾਵਾਂ ਦਾ ਮੁੜ-ਨਾਮਕਰਨ ਕੀਤੇ ਜਾਣ ਦੇ ਕਦਮ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਦੀ ਬਜਾਏ ਚੀਨ ਨੂੰ ਪੂਰਬੀ ਲੱਦਾਖ ’ਚ ਸੰਘਰਸ਼ ਵਾਲੇ ਖੇਤਰਾਂ ਨਾਲ ਜੁੜੇ ਲਟਕੇ ਮਾਮਲਿਆਂ ਨੂੰ ਸੁਲਝਾਉਣ ਲਈ ਭਾਰਤ ਦੇ ਨਾਲ ਰਚਨਾਤਮਕ ਰੂਪ ਨਾਲ ਕੰਮ ਕਰਨਾ ਚਾਹੀਦਾ ਹੈ।

ਇਹ ਖ਼ਬਰ ਪੜ੍ਹੋ-  AUS v ENG : ਖਵਾਜਾ ਦਾ ਸ਼ਾਨਾਦਰ ਸੈਂਕੜਾ, ਆਸਟਰੇਲੀਆ ਦਾ ਮਜ਼ਬੂਤ ਸਕੋਰ


ਬੁਲਾਰੇ ਨੇ ਕਿਹਾ ਕਿ ਭਾਰਤ ਆਪਣੇ ਸੁਰੱਖਿਆ ਹਿਤਾਂ ਨੂੰ ਯਕੀਨੀ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਚੀਨੀ ਦੂਤਘਰ ਦੇ ਕਾਊਂਸਲਰ ਵਲੋਂ ਸਮਾਰੋਹ ’ਚ ਹਿੱਸਾ ਲੈਣ ਦੇ ਸੰਬੰਧ ’ਚ ਸਨਮਾਨਿਤ ਸੰਸਦ ਮੈਂਬਰਾਂ ਨੂੰ ਲਿਖੇ ਗਏ ਪੱਤਰ ਨਾਲ ਸਬੰਧਤ ਖਬਰਾਂ ਨੂੰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਪੱਤਰ ਦੀ ਲਿਖਤ, ਮਿਜ਼ਾਜ ਅਣਉਚਿਤ ਹੈ। ਬੁਲਾਰੇ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਚੀਨੀ ਪੱਖ ਸੰਸਦ ਮੈਂਬਰਾਂ ਦੀਆਂ ਆਮ ਗਤੀਵਿਧੀਆਂ ’ਤੇ ਵਧਾ-ਚੜ੍ਹਾ ਕੇ ਪੇਸ਼ ਕਰਨ ਤੋਂ ਪਰਹੇਜ ਕਰੇਗਾ ਅਤੇ ਸਾਡੇ ਦੋ-ਪੱਖੀ ਸਬੰਧਾਂ ਨੂੰ ਹੋਰ ਗੁੰਝਲਦਾਰ ਬਣਾਉਣ ਤੋਂ ਬਚੇਗਾ।

ਇਹ ਖ਼ਬਰ ਪੜ੍ਹੋ- SA v IND : ਦੱਖਣੀ ਅਫਰੀਕਾ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News