ਕੁਰੂਕੁਸ਼ੇਤਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਲੈ ਕੇ ਬਦਮਾਸ਼

Monday, Jan 09, 2023 - 03:37 PM (IST)

ਕੁਰੂਕੁਸ਼ੇਤਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਲੈ ਕੇ ਬਦਮਾਸ਼

ਕੁਰੂਕੁਸ਼ੇਤਰ- ਹਰਿਆਣਾ ਦੇ ਕੁਰੂਕੁਸ਼ੇਤਰ 'ਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਦਮਾਸ਼ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਨਾਲ ਲੈ ਗਏ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਪੀੜਤ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ। ਪੁਲਸ ਦਾ ਕਹਿਣਾ ਹੈ ਕਿ ਇਸ ਵਾਰਦਾਤ ਦੇ ਪਿੱਛੇ ਅੰਕੁਸ਼ ਕਮਾਲਪੁਰੀਆ ਗੈਂਗ ਦਾ ਹੱਥ ਹੈ। ਫਿਲਹਾਲ ਨੇੜੇ-ਤੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ। 

ਜਾਣਕਾਰੀ ਅਨੁਸਾਰ ਇਹ ਵਾਰਦਾਤ ਕੁਰੂਕੁਸ਼ੇਤਰ ਹਵੇਲੀ ਕੋਲ ਵਾਪਰੀ, ਜਿੱਥੇ ਬਦਮਾਸ਼ਾਂ ਨੇ ਨੌਜਵਾਨ ਦੇ ਹੱਥ ਵੱਢ ਦਿੱਤੇ। ਪੀੜਤ ਦੀ ਪਛਾਣ ਰਾਡਾ ਪਿੰਡ ਦੇ ਰਹਿਣ ਵਾਲੇ ਜੁਗਨੂੰ ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਅੰਕੁਸ਼ ਕਮਾਲਪੁਰੀਆ ਦਾ ਨਾਮ ਸਾਹਮਣੇ ਆ ਰਿਹਾ ਹੈ। ਉਸ ਨਾਲ ਇਸ ਘਟਨਾ 'ਚ ਕਰੀਬ 10-12 ਹੋਰ ਬਦਮਾਸ਼ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਵਿਅਕਤੀ 'ਤੇ ਹਮਲਾ ਕਰਨ ਅਤੇ ਉਸ ਦੇ ਹੱਥ ਵੱਢਣ ਦੀ ਘਟਨਾ ਸੀ.ਸੀ.ਟੀ.ਵੀ. 'ਚ ਕੈਦ ਹੋ ਗਈ ਹੈ। ਫਿਲਹਾਲ ਪੀੜਤ ਦਾ ਇਲਾਜ ਜਾਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਦਾ ਵੀ ਅਪਰਾਧਕ ਰਿਕਾਰਡ ਰਿਹਾ ਹੈ ਅਤੇ ਅੰਕੁਸ਼ ਕਮਾਲਪੁਰੀਆ ਗੈਂਗ ਨਾਲ ਉਸ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਸਾਹਮਣੇ ਆ ਰਿਹਾ ਹੈ ਕਿ ਇਹ ਇਕ ਗੈਂਗਵਾਰ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


author

DIsha

Content Editor

Related News