IMD ਦਾ ਅਲਰਟ; ਇਸ ਮਹੀਨੇ ਗਰਮੀ ਨਹੀਂ ਵਿਖਾਏਗੀ ‘ਨਰਮੀ, ਲੂ ਵਧਾਏਗੀ ਲੋਕਾਂ ਦੀ ਪਰੇਸ਼ਾਨੀ

Thursday, May 02, 2024 - 11:32 AM (IST)

IMD ਦਾ ਅਲਰਟ; ਇਸ ਮਹੀਨੇ ਗਰਮੀ ਨਹੀਂ ਵਿਖਾਏਗੀ ‘ਨਰਮੀ, ਲੂ ਵਧਾਏਗੀ ਲੋਕਾਂ ਦੀ ਪਰੇਸ਼ਾਨੀ

ਨਵੀਂ ਦਿੱਲੀ- ਦੇਸ਼ ਦੇ ਕਈ ਹਿੱਸਿਆਂ ਵਿਚ ਇਨ੍ਹੀਂ ਦਿਨੀਂ ਗਰਮੀ ਦਾ ਕਹਿਰ ਜਾਰੀ ਹੈ। ਇਸ ਦਰਮਿਆਨ ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ  ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਵਧੇਰੇ ਹਿੱਸਿਆਂ ’ਚ ਮਈ ਮਹੀਨੇ ’ਚ ਤਿੱਖੀ ਗਰਮੀ ਪਏਗੀ । ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ । 2 ਤੋਂ 4 ਦਿਨ ਲੂ ਵੀ ਚੱਲ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਆਈ. ਐੱਮ. ਡੀ. ਦੇ ਮੁਖੀ ਮ੍ਰਿਤੁੰਜੇ ਮਹਾਪਾਤਰਾ ਨੇ ਡਿਜੀਟਲ ਮਾਧਿਅਮ ਰਾਹੀਂ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉੱਤਰੀ-ਪੱਛਮੀ ਭਾਰਤ, ਮੱਧ ਭਾਰਤ ਅਤੇ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਵਧੇਰੇ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹੇਗਾ।

ਇਹ ਵੀ ਪੜ੍ਹੋ- ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ; ਹਿੰਦੂ ਵਿਆਹ ’ਚ ਸੱਤ ਫੇਰੇ ਹੋਣੇ ਲਾਜ਼ਮੀ, ਇਸ ਤੋਂ ਬਿਨਾਂ ਵਿਆਹ ਜਾਇਜ਼ ਨਹੀਂ

ਉਨ੍ਹਾਂ ਦੱਸਿਆ ਕਿ ਦੇਸ਼ ਦੇ ਕੁਝ ਹਿੱਸਿਆਂ ’ਚ ਪਾਰਾ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਗੰਗਾ ਦੇ ਮੈਦਾਨੀ ਇਲਾਕਿਆਂ, ਮੱਧ ਭਾਰਤ ਤੇ ਉੱਤਰੀ-ਪੂਰਬੀ ਭਾਰਤ ਦੇ ਵਧੇਰੇ ਹਿੱਸਿਆਂ ਨੂੰ ਛੱਡ ਕੇ ਦੇਸ਼ ’ਚ ਬਾਕੀ ਥਾਈਂ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਰਹਿ ਸਕਦਾ ਹੈ। ਮਈ ਮਹੀਨੇ ’ਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਸਹੁਰੇ ਘਰ ਤੋਂ ਧੀ ਦਾ ਟੁੱਟ ਗਿਆ ਨਾਤਾ, ਪਿਤਾ ਨੇ ਫਿਰ ਵੀ ਨਾ ਕੀਤਾ ਪਰਾਇਆ, ਬੈਂਡ-ਵਾਜਿਆਂ ਨਾਲ ਲਿਆਇਆ ਵਾਪਸ

ਆਈ. ਐੱਮ. ਡੀ. ਮੁਖੀ ਮਹਾਪਾਤਰਾ ਨੇ ਕਿਹਾ ਕਿ ਮਈ 2024 ਵਿਚ ਦੇਸ਼ ਭਰ 'ਚ ਆਮ ਨਾਲੋਂ ਵੱਧ ਮੀਂਹ ਪੈਣ ਦਾ ਅਨੁਮਾਨ ਹੈ, ਜੋ ਕਿ ਲੰਬੇ ਸਮੇਂ ਦੇ ਔਸਤ ਦਾ 91-109 ਫ਼ੀਸਦੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ ਤੇ ਤਾਮਿਲਨਾਡੂ ’ਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਓਡੀਸ਼ਾ ਦੇ ਕਈ ਹਿੱਸੇ, ਉੱਤਰ ਛੱਤੀਸਗੜ੍ਹ, ਝਾਰਖੰਡ, ਦੱਖਣੀ-ਪੱਛਮੀ ਬੰਗਾਲ, ਪੂਰਬ-ਉੱਤਰ ਦੇ ਕੁਝ ਹਿੱਸੇ, ਆਂਧਰਾ ਪ੍ਰਦੇਸ਼ ਅਤੇ ਕੇਰਲ ਵਿਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News