ਕਲਯੁਗੀ ਮਾਂ ਦੀ ਹੈਵਾਨੀਅਤ, ਆਪਣੇ 2 ਬੱਚਿਆਂ ਦਾ ਬੇਰਹਿਮੀ ਨਾਲ ਕੀਤਾ ਕਤਲ

Tuesday, Feb 07, 2023 - 10:43 PM (IST)

ਕਲਯੁਗੀ ਮਾਂ ਦੀ ਹੈਵਾਨੀਅਤ, ਆਪਣੇ 2 ਬੱਚਿਆਂ ਦਾ ਬੇਰਹਿਮੀ ਨਾਲ ਕੀਤਾ ਕਤਲ

ਔਰੰਗਾਬਾਦ (ਭਾਸ਼ਾ) : ਮਹਾਰਾਸ਼ਟਰ ਦੇ ਔਰੰਗਾਬਾਦ ਸ਼ਹਿਰ 'ਚ ਇਕ 22 ਸਾਲਾ ਔਰਤ ਨੇ ਕਥਿਤ ਤੌਰ ’ਤੇ ਆਪਣੇ ਦੋ ਨਾਬਾਲਗ ਬੱਚਿਆਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਾਦਤ ਨਗਰ ਇਲਾਕੇ ਵਿੱਚ ਵਾਪਰੀ ਹੈ। ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਮੈਚ ਖੇਡ ਕੇ ਪਰਤ ਰਹੇ ਕਬੱਡੀ ਖਿਡਾਰੀ ਦੇ ਮਾਰੀਆਂ ਗੋਲ਼ੀਆਂ, ਹੋਈ ਮੌਤ (ਵੀਡੀਓ)

ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਇੰਸਪੈਕਟਰ ਪ੍ਰਸ਼ਾਂਤ ਨੇ ਦੱਸਿਆ ਕਿ ਔਰਤ ਨੇ ਕਥਿਤ ਤੌਰ ’ਤੇ ਆਪਣੀ 6 ਸਾਲ ਦੀ ਬੇਟੀ ਅਤੇ ਚਾਰ ਸਾਲ ਦੇ ਬੇਟੇ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੋਸਟਮਾਰਟਮ ਦੀ ਮੁੱਢਲੀ ਰਿਪੋਰਟ ਮੁਤਾਬਕ ਬੱਚਿਆਂ ਦੀ ਮੌਤ ਗਲਾ ਘੁੱਟਣ ਕਾਰਨ ਹੋਈ ਹੈ।


author

Mandeep Singh

Content Editor

Related News