ਵਿਰੋਧੀ ਧਿਰਾਂ ਦੇ ਗਠਜੋੜ ਦਾ ਨਾਂ ਹੋਵੇਗਾ ''ਇੰਡੀਆ'': ਖੜਗੇ

Tuesday, Jul 18, 2023 - 05:35 PM (IST)

ਵਿਰੋਧੀ ਧਿਰਾਂ ਦੇ ਗਠਜੋੜ ਦਾ ਨਾਂ ਹੋਵੇਗਾ ''ਇੰਡੀਆ'': ਖੜਗੇ

ਬੈਂਗਲੁਰੂ- ਅਗਲੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ ਸਖ਼ਤ ਚੁਣੌਤੀ ਦੇਣ ਦੀ ਕੋਸ਼ਿਸ਼ ਵਿਚ ਜੁੱਟੀਆਂ 26 ਵਿਰੋਧੀ ਪਾਰਟੀਆਂ ਨੇ ਆਪਣੇ ਗਠਜੋੜ ਦਾ ਨਾਂ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ)' ਰੱਖਿਆ ਹੈ। ਬੈਂਗਲੁਰੂ 'ਚ ਵਿਰੋਧੀ ਧਿਰਾਂ ਦੀ ਬੈਠਕ ਮਗਰੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਸਾਡੇ ਗਠਜੋੜ ਦਾ ਨਾਂ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ)' ਹੋਵੇਗਾ। ਸਾਰਿਆਂ ਨੇ ਇਕ ਸੁਰ ਵਿਚ ਇਸ ਮਤੇ ਦਾ ਸਮਰਥਨ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਦੇ ਗਠਜੋੜ ਵਿਚ 11 ਮੈਂਬਰਾਂ ਦੀ ਇਕ ਤਾਲਮੇਲ ਕਮੇਟੀ ਬਣਾਈ ਜਾਵੇਗੀ ਅਤੇ ਮਹਾਰਾਸ਼ਟਰ ਦੇ ਮੁੰਬਈ ਵਿਚ ਹੋਣ ਵਾਲੀ ਅਗਲੀ ਬੈਠਕ 'ਚ ਇਸ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। 

ਖੜਗੇ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਪ੍ਰਬੰਧਨ ਲਈ ਦਿੱਲੀ 'ਚ ਇਕ ਸਾਂਝਾ ਸਕੱਤਰੇਤ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਦੇਸ਼ ਦੇ ਲੋਕਾਂ ਨੂੰ ਬਚਾਉਣਾ ਸਾਡੀ ਪਹਿਲੀ ਤਰਜੀਹ ਹੈ। ਇਸ ਲਈ ਅਸੀਂ ਆਪਸੀ ਮਤਭੇਦਾਂ ਨੂੰ ਪਿੱਛੇ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਸ ਨਾਂ ਦਾ ਸੰਕੇਤ ਦਿੰਦੇ ਹੋਏ ਕਾਂਗਰਸ ਸੰਸਦ ਮੈਂਬਰ ਮਣੀਕਮ ਟੈਗੋਰ ਨੇ ਇਕ ਟਵੀਟ 'ਚ ਕਿਹਾ ਕਿ ਇੰਡੀਆ ਦੀ ਜਿੱਤ ਹੋਵੇਗੀ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਟਵੀਟ ਕੀਤਾ, "ਚੱਕ ਦੇ ਇੰਡੀਆ।"


author

Tanu

Content Editor

Related News