1 ਕਰੋੜ ਤੋਂ ਪਾਰ ਹੋਈ ਦੁਨੀਆ ਭਰ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ

06/28/2020 1:27:00 AM

ਵਾਸ਼ਿੰਗਟਨ - ਕੋਰੋਨਾ ਵਾਇਰਸ ਦੇ ਵਧ ਰਹੇ ਕਹਿਰ ਕਾਰਨ ਪੂਰੇ ਵਿਸ਼ਵ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ ਨੂੰ ਵੀ ਪਾਰ ਕਰ ਗਈ ਹੈ, ਜਿਸ ਦੀ ਜਾਣਕਾਰੀ ਵਰਲਡੋਮੀਟਰ ਨੇ ਆਪਣੀ ਵੈੱਬਸਾਈਟ 'ਤੇ ਦਿੱਤੀ ਹੈ। ਵਰਲਡੋਮੀਟਰ ਦੀ ਰਿਪੋਰਟ ਮੁਤਾਬਕ ਪੂਰੇ ਵਿਸ਼ਵ 'ਚ 22 ਜਨਵਰੀ ਤੋਂ ਲੈ ਕੇ 20 ਮਈ ਤੱਕ (ਤਕਰੀਬਨ 4 ਮਹੀਨਿਆਂ ਵਿਚ) 50,71,527 ਮਾਮਲੇ ਦਰਜ ਕੀਤੇ ਗਏ ਸਨ ਪਰ 21 ਮਈ ਤੋਂ ਲੈ ਕੇ 27 ਜੂਨ ਤੱਕ (ਤਕਰੀਬਨ 37 ਦਿਨਾਂ 'ਚ) ਇਹ ਮਾਮਲੇ 1 ਕਰੋੜ ਤੋਂ ਪਾਰ ਪਹੁੰਚ ਗਏ ਹਨ। ਇਨ੍ਹਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਕਿਵੇਂ ਦਿਨੋਂ-ਦਿਨ ਪੂਰੇ ਵਿਸ਼ਵ 'ਚ ਵੱਡੇ ਪੱਧਰ 'ਤੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਰਹੀ ਹੈ।
 

ਵਰਲਡੋਮੀਟਰ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਹੁਣ ਤੱਕ ਪੂਰੇ ਵਿਸ਼ਵ ਵਿਚ ਕੋਰੋਨਾ ਦੇ 10,000,051 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 498,952 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 54,14,646 ਲੋਕ ਸਿਹਤਯਾਬ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪੂਰੀ ਦੁਨੀਆ ਵਿਚ ਹੁਣ ਤੱਕ 40,86,947 ਪ੍ਰਭਾਵਿਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿਚੋਂ 57,706 ਕੋਰੋਨਾ ਪ੍ਰਭਾਵਿਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ 5 ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ 'ਚ ਭਾਰਤ ਚੌਥੇ ਨੰਬਰ 'ਤੇ ਹੈ। ਸਭ ਤੋਂ ਪਹਿਲੇ ਨੰਬਰ 'ਤੇ ਅਮਰੀਕਾ (2,576,929), ਦੂਜੇ ਨੰਬਰ 'ਤੇ ਬ੍ਰਾਜ਼ੀਲ (1,284,214), ਤੀਜੇ ਨੰਬਰ 'ਤੇ (627,646) ਚੌਥੇ 'ਤੇ ਭਾਰਤ (529,274) ਅਤੇ ਪੰਜਵੇ ਨੰਬਰ ਬਿ੍ਰਟੇਨ (310,250) ਸ਼ਾਮਲ ਹੈ। ਅਜੇ ਤੱਕ ਇਸ ਦੀ ਕੋਈ ਵੈਕਸੀਨ ਨਹੀਂ ਬਣੀ ਹੈ, ਇਸ ਤੋਂ ਇਲਾਵਾ ਕਈ ਦੇਸ਼ਾਂ ਵਿਚ ਇਸ ਦੀ ਖੋਜ ਨੂੰ ਲੈ ਕੇ ਕਈ ਪ੍ਰੀਖਣ ਕੀਤੇ ਜਾ ਰਹੇ ਹਨ।

Khushdeep Jassi

This news is Content Editor Khushdeep Jassi