ਭਾਰਤ ''ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਚੀਨ ਨੇੜੇ ਪੁੱਜੀ

05/16/2020 12:20:03 AM

ਨਵੀਂ ਦਿੱਲੀ (ਏਜੰਸੀਆਂ)- ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਅਤੇ ਹੁਣ ਇਹ ਇਨਫੈਕਸ਼ਨ ਦੇ ਸਭ ਤੋਂ ਵੱਧ ਅੰਕੜਿਆਂ ਵਾਲੇ ਦੇਸ਼ਾਂ ਦੀ ਸੂਚੀ 'ਚ 12ਵੇਂ ਸਥਾਨ ਦੇ ਨਾਲ ਹੀ ਸੰਸਾਰਕ ਮਹਾਂਮਾਰੀ ਦੇ ਕੇਂਦਰ ਚੀਨ ਨੇੜੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਪੀੜਤਾਂ ਦੇ 3967 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇਨਫੈਕਟਿਡਾਂ ਦੀ ਗਿਣਤੀ 81,970 ਹੋ ਗਈ। ਇਸ ਮਿਆਦ 'ਚ 100 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 2649 'ਤੇ ਪਹੁੰਚ ਗਿਆ ਹੈ। ਚੀਨ ਵਿਚ ਹੁਣ ਤੱਕ 82,933 ਲੋਕ ਇਸ ਨਾਲ ਇਨਫੈਕਟਿਡ ਹੋਏ ਹਨ ਅਤੇ 4633 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ 51401 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ ਹੁਣ ਤੱਕ 27,919 ਲੋਕ ਕੋਰੋਨਾ ਮੁਕਤ ਹੋ ਚੁੱਕੇ ਹਨ। ਹੁਣ ਤੱਕ 34.06 ਫੀਸਦੀ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਵੀਰਵਾਰ ਨੂੰ ਜਾਣ ਗਵਾਉਣ ਵਾਲੇ 100 ਲੋਕਾਂ ਵਿਚੋਂ ਸਭ ਤੋਂ ਜ਼ਿਆਦਾ 44 ਲੋਕਾਂ ਦੀ ਮੌਤ ਮਹਾਰਾਸ਼ਟਰ ਵਿਚ, ਗੁਜਰਾਤ ਵਿਚ 20, ਦਿੱਲੀ ਵਿਚ 9, ਪੱਛਮੀ ਬੰਗਾਲ ਵਿਚ 8, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿਚ 5-5, ਰਾਜਸਥਾਨ ਵਿਚ 4, ਤਾਮਿਲਨਾਡੂ ਅਤੇ ਕਰਨਾਟਕ ਵਿਚ 2-2 ਅਤੇ ਆਂਧਰਾ ਪ੍ਰਦੇਸ਼ ਵਿਚ ਇਕ ਵਿਅਕਤੀ ਦੀ ਮੌਤ ਹੋਈ।
 


Sunny Mehra

Content Editor

Related News