ਦੇਸ਼ ''ਚ ਕੋਰੋਨਾ ਟੀਕਾਕਰਨ ਕਰਨ ਦਾ ਅੰਕੜਾ 195 ਕਰੋੜ ਪਾਰ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

06/13/2022 10:35:34 AM

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 8,084 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵੱਧ ਕੇ 4,32,30,101 ਹੋ ਗਈ। ਉੱਥੇ ਹੀ ਦੇਸ਼ 'ਚ ਸੰਕਰਮਣ ਦੀ ਰੋਜ਼ਾਨਾ ਦਰ ਕਰੀਬ 4 ਮਹੀਨਿਆਂ ਬਾਅਦ 3 ਫੀਸਦੀ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਕਰੀਬ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 10 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,24,771 ਹੋ ਗਈ ਹੈ। ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵ4ਧ ਕੇ 47,995 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.11 ਫੀਸਦੀ ਹੈ। 

ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 3,482 ਦਾ ਵਾਧਾ ਦਰਜ ਕੀਤਾ ਗਿਆ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.68  ਫੀਸਦੀ ਹੈ। ਅੰਕੜਿਆਂ ਅਨੁਸਾਰ ਰੋਜ਼ਾਨਾ ਸੰਕਰਮਣ ਦਰ 3.24 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 2.21 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,26,57,335 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.21 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 195.19 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha