ਦੇਸ਼ ’ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧੇ ਕੇ ਹੋਈ 5

02/27/2024 8:41:48 PM

ਜੈਤੋ, (ਪਰਾਸ਼ਰ)- ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 125 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ 112 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਦੋਂਕਿ ਐਕਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 934 ਹੋ ਗਈ ਹੈ। ਓਡਿਸ਼ਾ ਰਾਜ ’ਚ ਦੇਸ਼ ਭਰ ’ਚ ਸਭ ਤੋਂ ਵੱਧ 13 ਸਰਗਰਮ ਮਰੀਜ਼ ਹਨ। 

ਮੰਗਲਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ 5 ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਲਾਗ ਕਾਰਨ ਮੌਤ ਹੋ ਗਈ ਹੈ, ਜਿਨ੍ਹਾਂ ’ਚ 1-1 ਰਾਜਸਥਾਨ, ਪੰਜਾਬ ਅਤੇ ਕੇਰਲ ਦਾ ਹੈ, ਜਦੋਂਕਿ 2 ਮਰੀਜ਼ ਦਿੱਲੀ ਦੇ ਹਨ। 

ਇਸ ਦੇ ਨਾਲ ਹੀ 26 ਫਰਵਰੀ ਨੂੰ ਦੇਸ਼ ’ਚ 125 ਨਵੇਂ ਕੇਸਾਂ ਦੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ 4,50,29,274 ਹੋ ਗਈ ਹੈ। ਦੇਸ਼ ’ਚ ਕੋਰੋਨਾ ਵਾਇਰਸ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ 4,44,94,856 ਮਰੀਜ਼ ਠੀਕ ਹੋ ਗਏ ਹਨ, ਜਦੋਂਕਿ 5,33,484 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲਾ ਅਨੁਸਾਰ, ਪਿਛਲੇ 24 ਘੰਟਿਆਂ ’ਚ ਦੇਸ਼ ’ਚ 220,68,03,440 ਕੋਵਿਡ-19 ਟੀਕੇ ਪੂਰੇ ਕੀਤੇ ਗਏ ਹਨ।ਓਡਿਸ਼ਾ ਰਾਜ ’ਚ ਮੌਤ ਦਰ ਦੇ ਅੰਕੜਿਆਂ ਨੂੰ ਇਕੱਠਾ ਕਰਨਾ ਜਾਰੀ ਹੈ।


Rakesh

Content Editor

Related News