ਦੇਸ਼ ''ਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ 4,89,409 ਤੱਕ ਪੁੱਜਿਆ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

01/23/2022 12:55:53 PM

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,33,533 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 3,92,37,264 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ। ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 21,87,205 ਹੋ ਗਈ ਹੈ, ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 525 ਪੀੜਤਾਂ ਦੀ ਮੌਤ ਹੋਣ ਨਾਲ ਭਾਰਤ 'ਚ ਲਾਗ਼ ਨਾਲ ਜਾਨ ਗੁਆਉਣ ਵਾਲਿਆਂ ਦੀ ਕੁੱਲ ਗਿਣਤੀ 4,89,409 ਤੱਕ ਪਹੁੰਚ ਗਈ ਹੈ। 

PunjabKesari

ਮੰਤਰਾਲਾ ਅਨੁਸਾਰ, ਇਸ ਸਮੇਂ ਦੇਸ਼ 'ਚ ਮਿਲੇ ਸੰਕਰਮਣ ਦੇ ਕੁੱਲ ਮਾਮਲਿਆਂ 'ਚੋਂ 5.57 ਫੀਸਦੀ ਮਰੀਜ਼ ਇਲਾਜ ਅਧੀਨ ਹਨ, ਜਦੋਂ ਕਿ ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.18 ਫੀਸਦੀ ਹੈ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਇਲਾਜ ਅਧੀਨ ਮਰੀਜ਼ਾਂ ਦੀ ਦੀ ਗਿਣਤੀ 'ਚ 73,840 ਦਾ ਵਾਧਾ ਹੋਇਆ ਹੈ। ਰੋਜ਼ਾਨਾ ਸੰਕਰਮਣ ਦਰ 17.78 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 16.87 ਫੀਸਦੀ ਹੈ। ਹੁਣ ਤੱਕ 3,65,60,560 ਲੋਕ ਠੀਕ ਹੋ ਚੁਕੇ ਹਨ, ਜਦੋਂ ਕਿ ਮੌਤ ਦਰ 1.25 ਫੀਸਦੀ ਹੈ। ਦੇਸ਼ 'ਚ ਕੋਰੋਨਾ ਰੋਕੂ ਟੀਕੇ ਦੀਆਂ ਹੁਣ ਤੱਕ ਕੁੱਲ 161.92 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਸਿਹਤ ਮੰਤਰਾਲਾ ਨੇ ਕਿਹਾ ਕਿ ਹੁਣ ਤੱਕ ਜਿਨ੍ਹਾਂ ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ, ਉਨ੍ਹਾਂ 'ਚੋਂ 70 ਫੀਸਦੀ ਤੋਂ ਵੱਧ ਮਰੀਜ਼ਾਂ ਨੂੰ ਹੋਰ ਬੀਮਾਰੀਆਂ ਵੀ ਸਨ।

ਇਹ ਵੀ ਪੜ੍ਹੋ : ਵਿਆਹ ਦੇ ਕਾਰਡ 'ਤੇ ਕਿਸਾਨ ਅੰਦੋਲਨ ਦੀ ਝਲਕ, ਲਾੜੇ ਨੇ ਲਿਖਵਾਇਆ- ਜੰਗ ਹਾਲੇ ਜਾਰੀ ਹੈ, MSP ਦੀ ਵਾਰੀ ਹੈ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News