ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟੀ, ਜਾਣੋ ਕਿੰਨੇ ਲੋਕਾਂ ਨੂੰ ਲੱਗੀ ਵੈਕਸੀਨ
Tuesday, Nov 16, 2021 - 11:21 AM (IST)
ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਦੇ ਮਾਮਲੇ ਹੌਲੀ-ਹੌਲੀ ਘੱਟ ਹੋ ਰਹੇ ਹਨ। ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 8,865 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ 287 ਦਿਨਾਂ ’ਚ ਸਭ ਤੋਂ ਘੱਟ ਹਨ। ਉੱਥੇ ਹੀ ਇਕ ਦਿਨ ’ਚ 197 ਲੋਕਾਂ ਦੀ ਮੌਤ ਹੋਈ ਹੈ। ਦੇਸ਼ ’ਚ ਇਸ ਸਮੇਂ ਇਕ ਲੱਖ 30 ਹਜ਼ਾਰ 793 ਕੋਰੋਨਾ ਰੋਗੀਆਂ ਦਾ ਇਲਾਜ ਚੱਲ ਰਿਹਾ ਹੈ। ਸੰਕਰਮਣ ਦਰ 0.38 ਫੀਸਦੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਮੰਗਲਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ ’ਚ 59 ਲੱਖ 75 ਹਜ਼ਾਰ 469 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ ਅੱਜ ਸਵੇਰੇ 7 ਵਜੇ ਤੱਕ 112 ਕਰੋੜ 97 ਲੱਖ 87 ਹਜ਼ਾਰ 45 ਹੋ ਗਿਆ ਹੈ।
ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ’ਚ 11971 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ 3 ਕਰੋੜ 38 ਲੱਖ 61 ਹਜ਼ਾਰ 756 ਲੋਕ ਕੋਰੋਨਾ ਸੰਕਰਮਣ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਵਾਲਿਆਂ ਦੀ ਦਰ 98.27 ਫੀਸਦੀ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 11 ਲੱਖ 7 ਹਜ਼ਾਰ 617 ਕੋਰੋਨਾ ਟੈਸਟ ਕੀਤੇ ਗਏ ਹਨ। ਹੁਣ ਤੱਕ ਕੁੱਲ 62 ਕਰੋੜ 57 ਲੱਖ 74 ਹਜ਼ਾਰ 159 ਕੋਰੋਨਾ ਟੈਸਟ ਕੀਤੇ ਗਏ ਹਨ।
ਇਹ ਵੀ ਪੜ੍ਹੋ : ਦੇਸ਼ ਨੂੰ ਮਿਲ ਸਕਦੈ ਪਹਿਲਾ ਸਮਲਿੰਗੀ ਜੱਜ, ਸੁਪਰੀਮ ਕੋਰਟ ਕਾਲੇਜੀਅਮ ਨੇ ਕੀਤੀ ਸਿਫ਼ਾਰਿਸ਼
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ