ਦੇਸ਼ ''ਚ 51 ਦਿਨਾਂ ਬਾਅਦ ਕੋਰੋਨਾ ਦੇ 20 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਲੋਕਾਂ ਨੇ ਗੁਆਈ ਜਾਨ
Sunday, Feb 20, 2022 - 10:53 AM (IST)
ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਦੇ ਰੋਜ਼ਾਨਾ ਮਾਮਲੇ 51 ਦਿਨਾਂ ਬਾਅਦ 20 ਹਜ਼ਾਰ ਤੋਂ ਘੱਟ ਹਨ, ਜਿਸ ਨਾਲ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ 4,28,22,473 'ਤੇ ਪਹੁੰਚ ਗਈ ਹੈ, ਜਦੋਂ ਕਿ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 2,24,187 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਐਤਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਇਕ ਦਿਨ 'ਚ ਕੋਰੋਨਾ ਦੇ ਕੁੱਲ 19,968 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 673 ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 5,11,903 ਹੋ ਗਈ ਹੈ।
ਮੰਤਰਾਲਾ ਅਨੁਸਾਰ, ਦੇਸ਼ 'ਚ ਪਿਛਲੇ ਸਾਲ 19,968 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 673 ਮਾਮਲੇ ਸਾਹਮਣੇ ਆਏ ਸਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.52 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 98.28 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਦੇ ਕੁੱਲ ਮਾਮਲਿਆਂ ਦਾ 0.52 ਫੀਸਦੀ ਹੈ, ਜਦੋਂ ਕਿ ਕੋਰੋਨਾ ਤੋਂ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.28 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 29,552 ਦੀ ਕਮੀ ਦਰਜ ਕੀਤੀ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਦੇਸ਼ 'ਚ 30 ਲੱਖ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 175.37 ਕਰੋੜ ਤੋਂ ਵਧ ਹੋ ਗਿਆ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ