ਪਾਕਿਸਤਾਨੀ ਫੌਜ ਨੇ ਪੁੰਛ ਦੇ ਇਲਾਕਿਆਂ ''ਚ ਕੀਤੀ ਗੋਲੀਬਾਰੀ

Tuesday, Jun 09, 2020 - 01:10 AM (IST)

ਪਾਕਿਸਤਾਨੀ ਫੌਜ ਨੇ ਪੁੰਛ ਦੇ ਇਲਾਕਿਆਂ ''ਚ ਕੀਤੀ ਗੋਲੀਬਾਰੀ

ਜੰਮੂ - ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਸੋਮਵਾਰ ਨੂੰ ਪਾਕਿਸਤਾਨੀ ਫੌਜੀਆਂ ਨੇ ਕੰਟਰੋਲ ਲਾਈਨ ਨਾਲ ਲੱਗਦੇ ਅੱਗੇ ਦੇ ਖੇਤਰਾਂ ਵਿਚ ਭਾਰੀ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ।

ਇਕ ਫੌਜ ਦੇ ਬੁਲਾਰੇ ਨੇ ਕਿਹਾ ਕਿ ਜ਼ਿਲੇ ਦੇ ਖਾਰੀ ਖਰਮਾਰਾ ਸੈਕਟਰ ਵਿਚ ਕਰੀਬ ਰਾਤ ਪੌਣੇ 8 ਵਜੇ ਪਾਕਿਸਤਾਨੀ ਫੌਜ ਨੇ ਬਿਨਾਂ ਕਿਸੇ ਉਕਸਾਵੇ ਦੇ ਕੰਟਰੋਲ ਲਾਈਨ 'ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੋਰਟਾਰ ਦਾਗਣ ਲੱਗੇ। ਇਸ ਤਰ੍ਹਾਂ, ਉਹ ਜੰਗਬੰਦੀ ਦੀ ਉਲੰਘਣਾ ਕਰਨ ਲੱਗੇ। ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ ਅਤੇ ਖਬਰ ਲਿਖੇ ਜਾਣ ਤੱਕ ਦੋਹਾਂ ਪੱਖਾਂ ਵਿਚਾਲੇ ਗੋਲੀਬਾਰੀ ਜਾਰੀ ਸੀ।


author

Khushdeep Jassi

Content Editor

Related News