ਪਾਕਿ ਫੌਜ ਨੇ ਅੱਧਾ ਦਰਜਨ ਖੇਤਰਾਂ ਨੂੰ ਬਣਾਇਆ ਨਿਸ਼ਾਨਾ, ਭਾਰਤ ਨੇ ਦਿੱਤਾ ਮੂੰਹਤੋੜ ਜਵਾਬ

01/18/2021 3:19:26 AM

ਪੁੰਛ (ਧਨੁਜ)- ਆਪਣੀਆਂ ਨਾਪਾਕ ਹਰਕਤਾਂ ਨੂੰ ਦੁਹਰਾਉਂਦੇ ਹੋਏ ਪਾਕਿਸਤਾਨੀ ਫੌਜ ਨੇ ਐਤਵਾਰ ਇਕ ਵਾਰ ਫਿਰ ਜੰਗ ਬੰਦੀ ਦੀ ਉਲੰਘਣਾ ਕੀਤੀ। ਪਾਕਿਸਤਾਨ ਵਲੋਂ ਭਾਰਤੀ ਫੌਜ ਦੀਆਂ ਮੋਹਰਲੀਆਂ ਚੌਕੀਆਂ ਤੋਂ ਇਲਾਵਾ ਰਿਹਾਇਸ਼ੀ ਇਲਾਕਿਆਂ ਵਿਚ ਵੀ ਮੋਰਟਾਰ ਦਾਗੇ ਗਏ।
ਪਾਕਿਸਤਾਨੀ ਫੌਜ ਨੇ ਐਤਵਾਰ ਦੇਰ ਸ਼ਾਮ ਜ਼ਿਲਾ ਹੈੱਡਕੁਆਰਟਰ ਤੋਂ ਕੁਝ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਮਾਲਟੀ ਸੈਕਟਰ ਵਿਚ ਅਚਾਨਕ ਗੋਲੀਬਾਰੀ ਕੀਤੀ ਗਈ, ਜਿਸ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ। ਇਸ ਪਿੱਛੋਂ ਪਾਕਿਸਤਾਨੀ ਫੌਜ ਨੇ ਦਿਗਵਾਰ ਸੈਕਟਰ ਵਿਚ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪਾਕਿਸਤਾਨੀ ਫੌਜ ਦੇ 2 ਸੈਕਟਰਾਂ ਦੇ ਅੱਧਾ ਦਰਜਨ ਖੇਤਰਾਂ ਵਿਚ ਬਿਨਾਂ ਕਾਰਣ ਗੋਲੀਬਾਰੀ ਕਰਨ 'ਤੇ ਪੂਰੇ ਖੇਤਰ ਵਿਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣ ਗਿਆ। ਨਿਊਜ਼ ਲਿਖੇ ਜਾਣ ਤੱਕ ਦੋਹਾਂ ਪਾਸਿਓਂ ਰੁਕ-ਰੁਕ ਕੇ ਗੋਲੀਬਾਰੀ ਜਾਰੀ ਸੀ।


ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh