ਸਿਹਤ ਕਰਮਚਾਰੀਆਂ ਲਈ ਜ਼ਰੂਰੀ PPE ਸਬੰਧੀ ਪਟੀਸ਼ਨ ’ਤੇ ਕੇਂਦਰ ਤੋਂ ਮੰਗਿਆ ਪੱਖ

04/01/2020 6:51:35 PM

ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਰੋਗੀਆਂ ਦਾ ਇਲਾਜ ਕਰ ਰਹੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਮਾਪਦੰਡਾਂ ’ਤੇ ਆਧਾਰਿਤ ਸੁਰੱਖਿਆ ਪਰਿਧਾਨ ਅਤੇ ਉਪਕਰਨਾਂ (ਪੀ. ਪੀ. ਈ.) ਦੀ ਉਪਲਬਧਤਾ ਯਕੀਨੀ ਕਰਨ ਸਬੰਧੀ ਪਟੀਸ਼ਨ ’ਤੇ ਬੁੱਧਵਾਰ ਨੂੰ ਕੇਂਦਰ ਸਰਕਾਰ ਦਾ ਪੱਖ ਜਾਣਨਾ ਚਾਹਿਆ। ਜੱਜ ਡੀ. ਵਾਈ. ਚੰਦਰਚੂੜ ਅਤੇ ਜੱਜ ਐੱਮ. ਆਰ. ਸ਼ਾਹ ਦੀ ਬੈਂਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਦੌਰਾਨ ਪਟੀਸ਼ਨਕਾਰ ਡਾ. ਜੈਰਿਲ ਬਨੈਤ ਵਲੋਂ ਵਕੀਲ ਸੁਨੀਲ ਫਰਨਾਂਡੀਜ਼ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਂਦਰ ਸਰਕਾਰ ਦਾ ਪੱਖ ਅਗਲੇ ਹਫਤੇ ਤੱਕ ਜਾਣਨਾ ਚਾਹਿਆ। ਅਦਾਲਤ ਅਗਲੇ ਹਫਤੇ ਇਸ ਮਾਮਲੇ ਦੀ ਸੁਣਵਾਈ ਉਦੋਂ ਕਰੇਗੀ ਜਦੋਂ ਬੈਂਚ ਗਠਿਤ ਹੋਵੇਗੀ। ਕੇਂਦਰ ਸਰਕਾਰ ਵਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਬੇਨਤੀ ਕੀਤੀ ਕਿ ਉਹ ਇਸ ਮਾਮਲੇ ਵਿਚ ਕੋਈ ਨੋਟਿਸ ਜਾਰੀ ਨਾ ਕਰੇ ਕਿਉਂਕਿ ਇਹ ਮਾਮਲਾ ਸਰਕਾਰ ਦੇ ਧਿਆਨ ਵਿਚ ਪਹਿਲਾਂ ਹੀ ਹੈ ਅਤੇ ਇਸ ਸਬੰਧ ਵਿਚ ਕਦਮ ਚੁੱਕੇ ਜਾ ਰਹੇ ਹਨ।


Gurdeep Singh

Content Editor

Related News