ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਤੋੜਨ ਦੇ ਵਿਰੋਧ ’ਚ ਭਾਜਪਾ ਨੇ ਪਾਕਿ ਹਾਈ ਕਮਿਸ਼ਨ ਦੇ ਸਾਹਮਣੇ ਕੀਤਾ ਪ੍ਰਦਰਸ਼ਨ
Wednesday, Aug 18, 2021 - 04:53 PM (IST)
ਨਵੀਂ ਦਿੱਲੀ- ਪਾਕਿਸਤਾਨ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਤੋੜੇ ਜਾਣ ਦੇ ਵਿਰੋਧ ’ਚ ਭਾਜਪਾ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਸ ਨੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਸਨ। ਇਸ ਪ੍ਰਦਰਸ਼ਨ ’ਚ ਮੁੱਖ ਰੂਪ ਨਾਲ ਭਾਜਪਾ ਦੀ ਦਿੱਲੀ ਇਕਾਈ ਸ਼ਾਮਲ ਸੀ। ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦਿੱਲੀ ਭਾਜਪਾ ਚੀਫ਼ ਆਦੇਸ਼ ਗੁਪਤਾ ਨੇ ਕਿਹਾ ਕਿ ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਤੋੜੇ ਵਾਲੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ। ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ‘ਭਾਰਤ ਮਾਤਾ ਦੀ ਜੈ’ ਅਤੇ ‘ਪਾਕਿਸਤਾਨ ਮੁਰਦਾਬਾਦ’ ਦੇ ਨਾਅਰੇ ਲਗਾਏ।
ਇਹ ਵੀ ਪੜ੍ਹੋ : ਪਾਕਿਸਤਾਨ ’ਚ ਇਕ ਵਾਰ ਫਿਰ ਤੋੜੀ ਗਈ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ
ਦੱਸਣਯੋਗ ਹੈ ਕਿ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਲਾਹੌਰ ਕਿਲ੍ਹੇ ’ਚ ਲੱਗੀ ਮਹਾਰਾਜਾ ਰਣਜੀਤ ਸਿੰਘ ਦੀ 9 ਫੁੱਟ ਉੱਚੀ ਕਾਂਸੀ ਮੂਰਤੀ ਨੂੰ ਇਕ ਧਾਰਮਿਕ ਕੱਟੜਪੰਥੀ ਨੇ ਮੰਗਲਵਾਰ ਨੂੰ ਤੋੜ ਦਿੱਤਾ। ਸਾਲ 2019 ’ਚ ਸਥਾਪਤ ਇਸ ਮੂਰਤੀ ਨੂੰ ਤੀਜੀ ਵਾਰ ਨੁਕਸਾਨ ਪਹੁੰਚਾਇਆ ਗਿਆ ਹੈ। ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਹੋਇਆ ਹੈ, ਜਿਸ ’ਚ ਦੋਸ਼ੀ ਨਾਅਰੇ ਲਗਾਉਂਦਾ ਹੋਇਆ ਮੂਰਤੀ ਦੀ ਬਾਂਹ ਤੋੜਦਾ ਹੈ ਅਤੇ ਸਿੰਘ ਦੀ ਮੂਰਤੀ ਨੂੰ ਘੋੜੇ ਤੋਂ ਹੇਠਾਂ ਸੁੱਟਦਾ ਦਿੱਸ ਰਿਹਾ ਹੈ। ਵੀਡੀਓ ’ਚ ਇਹ ਵੀ ਦਿੱਸਿਆ ਕਿ ਇਸ ਦੌਰਾਨ ਇਕ ਹੋਰ ਵਿਅਕਤੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀ ਨੂੰ ਰੋਕਦਾ ਹੈ।
ਇਹ ਵੀ ਪੜ੍ਹੋ : Big Breaking : ਇਮਰਾਨ ਸਰਕਾਰ ਨੇ 5 ਸਾਲ ਬਾਅਦ ਖਤਰਨਾਕ ਤਾਲਿਬਾਨੀ ਮੁੱਲਾ ਮੁਹੰਮਦ ਨੂੰ ਕੀਤਾ ਰਿਹਾਅ
ਨੋਟ : ਇਸ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ