ਜਬਰ-ਜ਼ਿਨਾਹ ਤੋਂ ਬਾਅਦ ਵਿਦਿਆਰਥਣ ਨੂੰ ਜ਼ਿੰਦਾ ਸਾੜਣ ਵਾਲੇ ਨੂੰ ਹੋਵੇਗੀ ਫ਼ਾਂਸੀ

Tuesday, Sep 10, 2024 - 10:51 AM (IST)

ਰਾਂਚੀ (ਏਜੰਸੀ)- ਝਾਰਖੰਡ ਹਾਈ ਕੋਰਟ ਨੇ ਬੀ. ਟੈੱਕ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਅਤੇ ਕਤਲ ਕਰਨ ਦੇ ਜੁਰਮ ’ਚ ਜੇਲ੍ਹ ’ਚ ਬੰਦ ਰਾਹੁਲ ਰਾਜ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਉਸ ਦੀ ਫ਼ਾਂਸੀ ਦੀ ਸਜ਼ਾ ਬਰਕਰਾਰ ਰੱਖੀ ਹੈ। ਹਾਈ ਕੋਰਟ ਨੇ ਸੋਮਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਰਾਹੁਲ ਰਾਜ ਨੂੰ ਰਾਂਚੀ ਸੀ.ਬੀ.ਆਈ. ਦੀ ਸਪੈਸ਼ਲ ਕੋਰਟ ਨੇ ਫ਼ਾਂਸੀ ਦੀ ਸਜ਼ਾ ਸੁਣਾਈ ਸੀ, ਜਿਸ ਖ਼ਿਲਾਫ਼ ਉਸ ਨੇ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ। 

ਹਾਈ ਕੋਰਟ ਦੇ ਜਸਟਿਸ ਆਨੰਦ ਸੇਨ ਅਤੇ ਜਸਟਿਸ ਗੌਤਮ ਕੁਮਾਰ ਚੌਧਰੀ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਜ਼ਿਕਰਯੋਗ ਹੈ ਕਿ ਰਾਂਚੀ ਸੀ.ਬੀ.ਆਈ. ਦੀ ਵਿਸ਼ੇਸ਼ ਕੋਰਟ ਨੇ 20 ਦਸੰਬਰ 2019 ਨੂੰ ਰਾਹੁਲ ਰਾਜ ਨੂੰ ਦੋਸ਼ੀ ਕਰਾਰ ਦਿੰਦੇ ਹੋਏ 21 ਦਸੰਬਰ ਨੂੰ ਉਸ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News