ਫਲੈਟ ਦੀ ਕੰਧ 'ਤੇ ਪਾਕਿਸਤਾਨ ਦੇ ਸਮਰਥਨ 'ਚ ਪੋਸਟਰ ਲਾਉਣ ਵਾਲਾ ਵਿਅਕਤੀ ਹਿਰਾਸਤ 'ਚ ਲਿਆ
Monday, Aug 05, 2024 - 07:37 AM (IST)
ਨਵੀਂ ਦਿੱਲੀ : ਦਿੱਲੀ ਪੁਲਸ ਨੇ ਰੋਹਿਣੀ ਵਿਚ ਇਕ ਵਿਅਕਤੀ ਨੂੰ ਆਪਣੇ ਫਲੈਟ ਦੀ ਕੰਧ 'ਤੇ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਿਖਣ ਦੇ ਦੋਸ਼ ਹੇਠ ਹਿਰਾਸਤ ਵਿਚ ਲਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, ''ਸਾਨੂੰ ਸਥਾਨਕ ਲੋਕਾਂ ਤੋਂ ਸੂਚਨਾ ਮਿਲੀ ਸੀ ਕਿ ਰੋਹਿਣੀ ਦੇ ਅਵੰਤਿਕਾ ਸੀ-ਬਲਾਕ ਇਲਾਕੇ 'ਚ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਫਲੈਟ ਦੀ ਕੰਧ 'ਤੇ ਪਾਕਿਸਤਾਨ ਦੇ ਸਮਰਥਨ 'ਚ ਨਾਅਰੇ ਲਿਖੇ ਸਨ।'' ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਅਕਤੀ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ ਅਤੇ ਫਲੈਟ ਵਿਚ ਇਕੱਲਾ ਰਹਿੰਦਾ ਹੈ।
ਅਧਿਕਾਰੀ ਨੇ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਵਿਅਕਤੀ ਦਾ ਪਾਕਿਸਤਾਨ ਜਾਂ ਕਿਸੇ ਸਮੂਹ ਨਾਲ ਕੋਈ ਸਬੰਧ ਹੈ। ਪੁਲਸ ਨੇ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਕੇ ਉਸ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਉਸ ਦੇ ਕਮਰੇ ਵਿੱਚੋਂ ਇਤਰਾਜ਼ਯੋਗ ਪੋਸਟਰ ਅਤੇ ਬੈਨਰ ਜ਼ਬਤ ਕੀਤੇ ਗਏ ਹਨ। ਸੋਸ਼ਲ ਮੀਡੀਆ 'ਤੇ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਕੁਝ ਸਥਾਨਕ ਲੋਕ ਕਥਿਤ ਤੌਰ 'ਤੇ ਦੋਸ਼ੀ ਦੇ ਫਲੈਟ ਦੀ ਕੰਧ 'ਤੇ ਲੱਗੇ ਪੋਸਟਰ ਦਿਖਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8