CM ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ CCTV ''ਚ ਹੋਇਆ ਸੀ ਕੈਦ
Wednesday, May 22, 2024 - 11:42 AM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਭਰੇ ਮੈਸੇਜ ਲਿਖਣ ਵਾਲਾ ਸ਼ਖ਼ਸ ਅੰਕਿਤ ਗੋਇਲ ਗ੍ਰਿਫ਼ਤਾਰ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਦੋਸ਼ੀ ਸੀ.ਸੀ.ਟੀ.ਵੀ. ਕੈਮਰੇ 'ਚ ਕਦੈ ਹੋ ਗਿਆ ਹੈ। ਸੀ.ਸੀ.ਟੀ.ਵੀ. ਫੁਟੇਜ 'ਚ ਇਕ ਨੌਜਵਾਨ ਨੂੰ ਸਾਈਨਬੋਰਡ ਅਤੇ ਕੋਚ 'ਚ ਲਿਖਦੇ ਹੋਏ ਦੇਖਿਆ ਜਾ ਸਕਦਾ ਹੈ। ਪੁਲਸ ਅਨੁਸਾਰ ਇਹ ਉਹੀ ਵਿਅਕਤੀ ਹੈ, ਜਿਸ ਨੇ ਨਾਅਰੇ ਲਿਖੇ ਹੋਣ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਸਨ। ਮੈਟਰੋ ਦੇ ਅੰਦਰ ਅਤੇ ਸਟੇਸ਼ਨਾਂ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਖ਼ਿਲਾਫ਼ ਨਾਅਰੇ ਲਿਖੇ ਜਾਣ ਤੋਂ ਬਾਅਦ ਦਿੱਲੀ ਪੁਲਸ ਨੇ ਐੱਫ.ਆਈ.ਆਰ. ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਹੈ। ਪੁਲਸ ਸੂਤਰਾਂ ਅਨੁਸਾਰ, ਦੋਸ਼ੀ ਅੰਕਿਤ ਗੋਇਲ ਪਹਿਲੇ ਅਰਵਿੰਦ ਕੇਜਰੀਵਾਲ ਦਾ ਵੱਡਾ ਫੈਨ ਸੀ ਪਰ ਹਾਲ ਹੀ 'ਚ ਕੇਜਰੀਵਾਲ ਤੋਂ ਨਾਰਾਜ਼ ਹੋ ਕੇ ਉਨ੍ਹਾਂ ਖ਼ਿਲਾਫ਼ ਨਾਅਰੇ ਲਿਖਣੇ ਸ਼ੁਰੂ ਕਰ ਦਿੱਤੇ।
ਦੋਸ਼ੀ ਨੇ 19 ਮਈ ਨੂੰ ਪਟੇਲ ਨਗਰ ਅਤੇ ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ ਕੇਜਰੀਵਾਲ ਨੂੰ ਲੈ ਕੇ ਅੰਗਰੇਜ਼ੀ 'ਚ ਮੈਸੇਜ ਲਿਖਿਆ ਸੀ। ਦੋਸ਼ੀ ਧਮਕੀ ਲਿਖਦੇ ਹੋਏ ਸੀ.ਸੀ.ਟੀ.ਵੀ. 'ਚ ਕੈਦ ਹੋਇਆ ਹੈ। ਪੁਲਸ ਸੂਤਰਾਂ ਅਨੁਸਾਰ, ਦੋਸ਼ੀ ਬਰੇਲੀ ਦਾ ਰਹਿਣ ਵਾਲਾ ਹੈ। ਦੋਸ਼ੀ ਦਾ ਨਾਂ ਅੰਕਿਤ ਗੋਇਲ ਹੈ। ਪੁਲਸ ਨੇ ਦੱਸਿਆ ਹੈ ਕਿ ਦੋਸ਼ੀ ਬਹੁਤ ਪੜ੍ਹਿਆ ਲਿਖਿਆ ਹੈ ਅਤੇ ਇਕ ਨਾਮੀ ਬੈਂਕ 'ਚ ਕੰਮ ਕਰਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਸ਼ੀ ਕਿਸੇ ਰਾਜਨੀਤਕ ਪਾਰਟੀ ਨਾਲ ਨਹੀਂ ਜੁੜਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8