ਵਿਅਕਤੀ ਨੇ ਆਪਣੇ ਪਰਿਵਾਰ ਦੇ 5 ਮੈਂਬਰਾਂ ਨੂੰ ਦਿੱਤਾ ਜ਼ਹਿਰ, ਬੇਟੇ ਦੀ ਹੋਈ ਮੌਤ

07/27/2017 5:32:24 PM

ਮੁੰਬਈ— ਮਹਾਰਾਸ਼ਟਰ ਦੇ ਸਤਾਰਾ ਜ਼ਿਲੇ 'ਚ 42 ਸਾਲਾ ਇਕ ਵਿਅਕਤੀ ਨੇ ਆਪਣੇ ਪਰਿਵਾਰ ਦੇ 5 ਮੈਂਬਰਾਂ ਨੂੰ ਕਥਿਤ ਤੌਰ 'ਤੇ ਜ਼ਹਿਰ ਦੇ ਦਿੱਤਾ। ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਉਸ ਦੇ ਬੇਟੇ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਘਰੇਲੂ ਵਿਵਾਦ ਕਾਰਨ ਵਿਅਕਤੀ ਨੇ ਪਰਿਵਾਰ ਦੇ ਮੈਂਬਰਾਂ ਨੂੰ ਜ਼ਹਿਰ ਦਿੱਤਾ ਹੈ। 
ਜ਼ਿਲੇ ਤੋਂ ਪੁਲਸ ਕਮਿਸ਼ਨਰ ਸੰਦੀਪ ਪਾਟਿਲ ਨੇ ਫੋਨ 'ਤੇ ਦੱਸਿਆ ਕਿ ਸਤਾਰਾ 'ਚ ਮੰਧਰਦੇਵੀ ਮੰਦਰ 'ਚ ਵਿਸ਼ਨੂੰ ਚੌਹਾਨ ਨੇ ਜ਼ਹਿਰ ਮਿਲਿਆ ਹੋਇਆ ਕੋਲਡ ਡਰਿੰਕ ਪਰਿਵਾਰ ਦੇ ਮੈਂਬਰਾਂ ਨੂੰ ਪਿਲਾ ਦਿੱਤਾ। ਉਨ੍ਹਾਂ ਨੇ ਦੱਸਿਆ,''ਚੌਹਾਨ ਘਰੇਲੂ ਪਰੇਸ਼ਾਨੀਆਂ ਤੋਂ ਤੰਗ ਆ ਗਿਆ ਸੀ। ਉਸ ਦਾ ਆਪਣੀ ਪਤਨੀ ਨਾਲ ਹਮੇਸ਼ਾ ਝਗੜਾ ਹੁੰਦਾ ਸੀ। ਅਜਿਹੀਆਂ ਵੀ ਖਬਰਾਂ ਹਨ ਕਿ ਪਰਿਵਾਰ ਦੀ ਆਰਥਿਕ ਹਾਲਤ ਵੀ ਤਰਸਯੋਗ ਸੀ।'' ਪਾਟਿਲ ਨੇ ਦੱਸਿਆ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


Related News