ਰਾਸ਼ਟਰਪਤੀ 29 ਔਰਤਾਂ ਨੂੰ ਨਾਰੀ ਸ਼ਕਤੀ ਸਨਮਾਨ ਦੇਣਗੇ

Monday, Mar 07, 2022 - 11:04 PM (IST)

ਰਾਸ਼ਟਰਪਤੀ 29 ਔਰਤਾਂ ਨੂੰ ਨਾਰੀ ਸ਼ਕਤੀ ਸਨਮਾਨ ਦੇਣਗੇ

ਨਵੀਂ ਦਿੱਲੀ/ਜੈਤੋ (ਭਾਸ਼ਾ,ਪਰਾਸ਼ਰ)– ਰਾਸ਼ਟਰਪਤੀ ਰਾਮਨਾਥ ਕੋਵਿੰਦ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਮੰਗਲਵਾਰ ਨੂੰ 2020 ਅਤੇ 2021 ਲਈ ਨਾਰੀ ਸ਼ਕਤੀ ਐਵਾਰਡ ਦੇਣਗੇ। ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਵਾਰਡ ਹਾਸਲ ਕਰਨ ਵਾਲੀਆਂ ਸ਼ਖਸੀਅਤਾਂ ਨਾਲ ਗੱਲਬਾਤ ਕਰਨਗੇ। ਬਿਆਨ ਅਨੁਸਾਰ 28 ਐਵਾਰਡ 29 ਔਰਤਾਂ ਨੂੰ ਦਿੱਤੇ ਜਾਣਗੇ, ਜਿਨ੍ਹਾਂ ’ਚ 2020 ਲਈ 14 ਅਤੇ 2021 ਲਈ 14 ਐਵਾਰਡ ਸ਼ਾਮਲ ਹੋਣਗੇ। ਨਾਰੀ ਸ਼ਕਤੀ ਐਵਾਰਡ ਉਨ੍ਹਾਂ ਲੋਕਾਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਸੇਵਾ ਕੀਤੀ ਹੈ।

ਇਹ ਖ਼ਬਰ ਪੜ੍ਹੋ- PAK v AUS : ਚੌਥੇ ਦਿਨ ਦੀ ਖੇਡ ਖਤਮ, ਆਸਟਰੇਲੀਆ ਦਾ ਸਕੋਰ 449/7
ਜ਼ਿਕਰਯੋਗ ਹੈ ਕਿ ਨਾਰੀ ਸ਼ਕਤੀ ਐਵਾਰਡ ਵਿਅਕਤੀਆਂ ਅਤੇ ਸੰਸਥਾਵਾਂ ਵੱਲੋਂ ਕੀਤੇ ਜਾਣ ਵਾਲੇ ਚੰਗੇ ਕੰਮਾਂ ਨੂੰ ਮਾਨਤਾ ਦੇਣ ਦੇ ਰੂਪ ’ਚ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੀ ਪਹਿਲ ਦੇ ਤਹਿਤ ਦਿੱਤੇ ਜਾਂਦੇ ਹਨ।

ਇਹ ਖ਼ਬਰ ਪੜ੍ਹੋ- CWC 22 : ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News