500 ਰੁਪਏ ਪ੍ਰਤੀ ਕਰੇਟ ਪੁੱਜਾ ਟਮਾਟਰ ਦਾ ਭਾਅ, ਹਿਮਾਚਲ ਪ੍ਰਦੇਸ਼ ਦੇ ਕਿਸਾਨ ਹੋਏ ਖ਼ੁਸ਼

Friday, Jul 14, 2023 - 04:31 PM (IST)

500 ਰੁਪਏ ਪ੍ਰਤੀ ਕਰੇਟ ਪੁੱਜਾ ਟਮਾਟਰ ਦਾ ਭਾਅ, ਹਿਮਾਚਲ ਪ੍ਰਦੇਸ਼ ਦੇ ਕਿਸਾਨ ਹੋਏ ਖ਼ੁਸ਼

ਬਿਜ਼ਨੈੱਸ ਡੈਸਕ - ਪਿਛਲੇ ਕਈ ਦਿਨਾਂ ਤੋਂ ਟਮਾਟਰ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆ ਵਿੱਚ ਇਸਤੇਮਾਲ ਹੋਣ ਵਾਲਾ ਟਮਾਟਰ ਹੁਣ ਮਹਿੰਗੇ ਭਾਅ ਮਿਲ ਰਿਹਾ ਹੈ। ਦੇਸ਼ ਦੀਆਂ ਵੱਖ-ਵੱਖ ਮੰਡੀਆਂ ਵਿੱਚ 10 ਤੋਂ 20 ਰੁਪਏ ਪ੍ਰਤੀ ਕਿਲੋ ਵਿਕਣ ਵਾਲਾ ਟਮਾਟਰ ਹੁਣ 200 ਤੋਂ 300 ਅਤੇ ਕਈ ਥਾਵਾਂ 'ਤੇ 500 ਰੁਪਏ ਪ੍ਰਤੀ ਕਿਲੋ ਵਿੱਕ ਰਿਹਾ ਹੈ। 

ਇਹ ਵੀ ਪੜ੍ਹੋ : ਟਮਾਟਰਾਂ ਦੀਆਂ ਵਧੀਆਂ ਕੀਮਤਾਂ ਦਰਮਿਆਨ ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਦੂਜੇ ਪਾਸੇ ਫ਼ਸਲਾਂ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਬਹੁਤ ਖ਼ੁਸ਼ ਹਨ। ਕੀਮਤਾਂ ਵਿੱਚ ਵਾਧਾ ਹੋਣ ਕਾਰਨ ਉਹਨਾਂ ਨੂੰ ਫ਼ਸਲ ਦਾ ਸਹੀ ਮੁਲ ਰਿਹਾ ਹੈ। ਇਸ ਦੌਰਾਨ ਜੇਕਰ ਗੱਲ ਹਿਮਾਚਲ ਪ੍ਰਦੇਸ਼ ਦੀ ਕੀਤੀ ਜਾਵੇ ਤਾਂ ਉਥੇ ਟਮਾਟਰ 500 ਰੁਪਏ ਪ੍ਰਤੀ ਕਰੇਟ ਦੇ ਹਿਸਾਬ ਨਾਲ ਮਿਲ ਰਿਹਾ ਹੈ। ਇੱਕ ਹਫ਼ਤੇ ਤੋਂ ਸੋਲਨ ਸਬਜ਼ੀ ਮੰਡੀ ਵਿੱਚ ਟਮਾਟਰ ਦੀ ਕੀਮਤ ਵਿੱਚ 1100 ਰੁਪਏ ਦਾ ਵਾਧਾ ਹੋਇਆ ਹੈ ਅਤੇ ਬੀਤੇ 2 ਦਿਨ ਪਹਿਲਾਂ ਟਮਾਟਰ 1600 ਰੁਪਏ ਪ੍ਰਤੀ ਕਰੇਟ ਵੀ ਵਿਕਿਆ ਹੈ।

ਇਹ ਵੀ ਪੜ੍ਹੋ : Air India ਦੀ ਫਲਾਈਟ 'ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ 'ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

ਦੱਸ ਦੇਈਏ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਕਾਰਨ ਟਮਾਟਰ ਦੀ ਫ਼ਸਲ ਖ਼ਰਾਬ ਹੋ ਰਹੀ ਹੈ, ਜਿਸ ਕਾਰਨ ਟਮਾਟਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਭਾਰੀ ਮੀਂਹ ਦੇ ਕਾਰਨ ਕਿਸਾਨ ਟਮਾਟਰਾਂ ਨੂੰ ਬੜੀ ਮੁਸ਼ਕਲ ਨਾਲ ਮੰਡੀਆਂ ਵਿੱਚ ਲੈ ਕੇ ਆ ਰਹੇ ਹਨ, ਜਿਸ ਕਾਰਨ ਫ਼ਸਲ ਖ਼ਰਾਬ ਹੋ ਰਹੀ ਹੈ।

ਇਹ ਵੀ ਪੜ੍ਹੋ : ਭਾਰਤੀ ਹਵਾਈ ਖੇਤਰ ’ਚ ਬੇਯਕੀਨੀ ਦਾ ਮਾਹੌਲ, ਅਰਸ਼ ਤੇ ਫਰਸ਼ ਵਿਚਾਲੇ ਝੂਲ ਰਹੀਆਂ ਇਹ 3 ਏਅਰਲਾਈਨਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News