ਸਾਂਭਾ ਸੜਕ ਹਾਦਸਾ : ਲੋਕਾਂ ਨੇ ਗੁੱਸੇ 'ਚ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ ਕੀਤਾ ਬੰਦ

08/16/2017 12:32:08 PM

ਸ਼੍ਰੀਨਗਰ— ਸਾਂਭਾ ਦੇ ਬਾਰਡਰ ਰੋਡ 'ਤੇ ਬੀਤੇ ਮੰਗਲਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ 'ਚ ਦੋ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 20 ਤੋਂ ਵੱਧ ਜ਼ਖਮੀ ਹੋ ਗਏ। ਇਨ੍ਹਾਂ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਰਕੇ ਤੁਰੰਤ ਇਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਕੁਝ ਦੀ ਤਾਂ ਹਾਲਤ ਇੰਨੀ ਗੰਭੀਰ ਦੱਸੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਜੰਮੂ ਦੇ ਜੀ. ਐੈੱਸ. ਸੀ.'ਚ ਰੈਫਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਹਸਪਤਾਲ ਦੇ ਬਾਹਰ ਜ਼ਿਲਾ ਪ੍ਰਸ਼ਾਸ਼ਨ ਦੇ ਖਿਲਾਫ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸ਼ਨ ਦੇ ਖਿਲਾਫ ਸਰਕਾਰੀ ਡਿਗਰੀ ਕਾਲਜ ਸਾਂਭਾ ਦੇ ਵਿਦਿਆਰਥੀਆਂ ਨੇ ਗੁੱਸੇ 'ਚ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ ਨੂੰ ਬਲਾਕ ਕਰ ਦਿੱਤਾ ਹੈ। ਫਿਲਹਾਲ ਪੁਲਸ ਇਨ੍ਹਾਂ ਲੋਕਾਂ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

 
ਜਾਣਕਾਰੀ ਅਨੁਸਾਰ ਬਾਰਡਰ ਰੋਡ 'ਚ ਇਕ ਮੈਟਾਡੋਰ ਸਾਂਭਾ ਵੱਲ ਨੂੰ ਜਾ ਰਹੀ ਸੀ। ਇਸ 'ਚ ਜਿਆਦਾਤਰ ਵਿਦਿਆਰਥੀਆਂ ਸਮੇਤ ਕੁਝ ਕਰਮਚਾਰੀ ਵੀ ਮੌਜ਼ੂਦ ਸਨ। ਵਾਹਨ ਦਾ ਸੰਤੁਲਨ ਵਿਗੜਣ ਨਾਲ ਇਹ ਹਾਦਸਾ ਵਾਪਰਿਆ। ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚਲ ਰਿਹਾ ਹੈ ਅਤੇ ਇਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਦਾ ਪਤਾ ਲੈਣ ਲਈ ਹਸਪਤਾਲ 'ਚ ਪਹੁੰਚ ਰਹੇ ਹਨ।