ਸਾਹਮਣੇ ਆਈ ਓਡੀਸ਼ਾ ਰੇਲ ਹਾਦਸੇ ਦੀ ਵਜ੍ਹਾ, ਰੇਲ ਮੰਤਰੀ ਬੋਲੇ-ਜ਼ਿੰਮੇਵਾਰ ਲੋਕਾਂ ਦੀ ਵੀ ਹੋਈ ਪਛਾਣ
Sunday, Jun 04, 2023 - 06:06 PM (IST)
ਨੈਸ਼ਨਲ ਡੈਸਕ- ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਲਗਾਤਾਰ ਦੂਜੇ ਦਿਨ ਐਤਵਾਰ ਨੂੰ ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ 'ਤੇ ਚੱਲ ਰਹੇ ਮੁਰੰਮਤ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਰੇਲ ਹਾਦਸੇ ਦੀ ਵਜ੍ਹਾ ਬਾਰੇ ਵੀ ਦੱਸਿਆ। ਰੇਲ ਮੰਤਰੀ ਨੇ ਦੱਸਿਆ ਕਿ ਰੇਲਵੇ ਸੁਰੱਖਿਆ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਕੀਤੀ ਹੈ। ਹਾਦਸੇ ਦੇ ਕਾਰਨ ਦਾ ਪਤਾ ਲੱਗ ਗਿਆ ਹੈ। ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਵੀ ਕਰ ਲਈ ਗਈ ਹੈ।
ਇਹ ਵੀ ਪੜ੍ਹੋ- ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ, ਓਡੀਸ਼ਾ ਰੇਲ ਹਾਦਸੇ 'ਤੇ ਬੋਲੇ PM ਮੋਦੀ
#WATCH रेलवे सुरक्षा आयुक्त ने मामले की जांच की है। हादसे के कारण का पता लग गया है और इसके लिए जिम्मेदार लोगों की पहचान भी कर ली गई है... इलेक्ट्रॉनिक इंटरलॉकिंग में बदलाव के कारण यह दुर्घटना हुई है: केंद्रीय रेल मंत्री अश्विनी वैष्णव pic.twitter.com/DXlVvzGE95
— ANI_HindiNews (@AHindinews) June 4, 2023
ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ : ਦੁਰਘਟਨਾ ਵਾਲੀ ਥਾਂ ਪਹੁੰਚੇ PM ਮੋਦੀ, ਸਥਿਤੀ ਦਾ ਲਿਆ ਜਾਇਜ਼ਾ
ਰੇਲ ਮੰਮਤਰੀ ਨੇ ਖੁਲਾਸਾ ਕੀਤੀ ਕਿ ਇਲੈਕਟ੍ਰੋਨਿਕ ਇੰਟਰਲਾਕਿੰਗ 'ਚ ਬਦਲਾਅ ਕਾਰਨ ਇਹ ਦੁਰਘਟਨਾ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਦਿੱਤੇ ਗਏ ਨਿਰਦੇਸ਼ਾਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਸ਼ਨੀਵਾਰ ਰਾਤ ਇਕ ਰੇਲ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। ਅੱਜ ਇਕ ਰੇਲ ਦੀ ਪੂਰੀ ਮੁਰੰਮਤ ਕਰਨ ਦੀ ਕੋਸ਼ਿਸ਼ ਰਹੇਗੀ। ਸਾਰੇ ਡੱਬਿਆਂ ਨੂੰ ਹਟਾ ਦਿੱਤਾ ਗਿਆ ਹੈ। ਲਾਸ਼ਾਂ ਨੂੰ ਕੱਢ ਲਿਆ ਗਿਆ ਹੈ। ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਬੁੱਧਵਾਰ ਸਵੇਰ ਤੱਕ ਆਮ ਰੂਟ ਨੂੰ ਚਾਲੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਬਦਰਪੁਰ ’ਚ ਸ਼ਾਹਬਾਦ ਡੇਅਰੀ ਵਰਗੀ ਘਟਨਾ, ਮੁੰਡੇ ’ਤੇ ਸ਼ਰੇਆਮ ਚਾਕੂ ਨਾਲ ਕੀਤੇ ਕਈ ਵਾਰ, ਤਮਾਸ਼ਬੀਨ ਬਣੇ ਰਹੇ ਲੋਕ
ਰੇਲ ਮੰਤਰੀ ਦੇ ਨਾਲ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਵੀ ਮੁਰੰਮਤ ਦੇ ਕੰਮ ਦੀ ਨਿਗਰਾਨੀ ਲਈ ਹਾਦਸੇ ਵਾਲੀ ਥਾਂ 'ਤੇ ਮੌਜੂਦ ਹਨ। ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਦੱਸਿਆ ਕਿ ਬਚਾਅ ਕਾਰਜ ਪੂਰਾ ਹੋ ਗਿਆ ਹੈ। ਦੱਸ ਦਈਏ ਕਿ ਓਡੀਸ਼ਾ ਦੇ ਬਾਲਾਸੋਰ 'ਚ ਸ਼ੁੱਕਰਵਾਰ ਸ਼ਾਮ 7 ਵਜੇ ਹੋਏ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ। 1175 ਜ਼ਖਮੀਆਂ ਨੂੰ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸੇ ਮਗਰੋਂ ਚਰਚਾ 'ਚ 'ਕਵਚ ਸਿਸਟਮ', ਬਚ ਸਕਦੀਆਂ ਸਨ ਸੈਂਕੜੇ ਜਾਨਾਂ