ਡਿੱਗ ਸਕਦੀ ਹੈ ਮਾਲਦੀਵ ਦੀ ਸੱਤਾਧਾਰੀ ਪਾਰਟੀ , ਵਿਰੋਧੀ ਧਿਰ ਬਣਾ ਰਹੀ ਇਹ ਯੋਜਨਾ
Tuesday, Jan 09, 2024 - 04:04 PM (IST)
ਨਵੀਂ ਦਿੱਲੀ - ਮਾਲਦੀਵ ਸਰਕਾਰ ਦੇ ਸਾਬਕਾ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਵਿਰੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਮਾਮਲਾ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਮਾਲਦੀਵ ਦੀ ਸੱਤਾਧਾਰੀ ਪਾਰਟੀ ਵਿਰੁੱਧ ਵਿਰੋਧੀ ਪਾਰਟੀਆਂ ਮੋਰਚਾ ਖੋਲ੍ਹਣ ਦੀ ਤਿਆਰੀ ਵਿਚ ਹਨ। ਮੁਹੰਮਦ ਮੁਈਜ਼ੂ ਦੀ ਮਾਲਦੀਵ ਦੀ ਸੱਤਾਧਾਰੀ ਪਾਰਟੀ ਲਈ ਭਾਰੀ ਮੁਸੀਬਤ ਪੈਦਾ ਹੋ ਸਕਦੀ ਹੈ। ਵਿਰੋਧੀ ਪਾਰਟੀਆਂ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਦਾ ਐਲਾਨ ਕਰ ਸਕਦੀਆਂ ਹਨ। ਮਾਲਦੀਵ ਦੇ ਇਕ ਸੰਸਦ ਮੈਂਬਰ ਨੇ ਇਹ ਮੰਗ ਕੀਤੀ ਹੈ। ਮਾਲਦੀਵ ਦੇ ਕਈ ਹੋਰ ਨੇਤਾਵਾਂ ਨੇ ਵੀ ਭਾਰਤ ਵਿਰੋਧੀ ਟਿੱਪਣੀ ਲਈ ਸੱਤਾਧਾਰੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਧਿਆਨ ਯੋਗ ਹੈ ਕਿ ਮਾਲਦੀਵ ਸਰਕਾਰ ਨੇ ਪੀਐਮ ਮੋਦੀ ਦੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਮੰਤਰੀਆਂ ਨੂੰ ਹਟਾ ਦਿੱਤਾ ਹੈ ਪਰ ਮਾਮਲਾ ਅਜੇ ਵੀ ਸ਼ਾਂਤ ਹੁੰਦਾ ਦਿਖਾਈ ਨਹੀਂ ਦੇ ਰਿਹਾ ਹੈ।
ਇਹ ਵੀ ਪੜ੍ਹੋ : ਰਾਮ ਦੇ ਨਾਮ ਦਾ ਚੜ੍ਹਿਆ ਰੰਗ ਤੇ ਵਧਿਆ ਕੰਮ, ਲੱਖ ਰੁਪਏ ਤੱਕ ਪਹੁੰਚੀ ਸਾੜ੍ਹੀ ਦੀ ਕੀਮਤ
ਮਾਲਦੀਵ ਸਰਕਾਰ ਡਿੱਗ ਸਕਦੀ ਹੈ। ਮਾਲਦੀਵ ਦੀਆਂ ਵਿਰੋਧੀ ਪਾਰਟੀਆਂ ਸੱਤਾਧਾਰੀ ਭਾਰਤ ਵਿਰੋਧੀ ਮੁਹੰਮਦ ਮੁਈਜ਼ੂ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਵਿਚ ਹਨ। ਅਲੀ ਅਜ਼ੀਮ ਨੇ ਮਾਲਦੀਵ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਐਮਡੀਪੀ ਤੋਂ ਮੁਹੰਮਦ ਮੁਈਜ਼ੂ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਹੈ। ਇਕ ਹੋਰ ਨੇਤਾ ਨੇ ਵੀ ਮਾਲਦੀਵ ਦੇ ਵਿਦੇਸ਼ ਮੰਤਰੀ ਨੂੰ ਸੰਮਨ ਭੇਜ ਕੇ ਸੰਸਦ 'ਚ ਬੁਲਾਉਣ ਦੀ ਮੰਗ ਕੀਤੀ ਹੈ ਕਿਉਂਕਿ ਉਨ੍ਹਾਂ ਨੇ ਪੀਐੱਮ ਮੋਦੀ ਖਿਲਾਫ ਟਿੱਪਣੀ ਦੇ ਮਾਮਲੇ 'ਚ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ : ਅਯੁੱਧਿਆ ਲਈ ਕਈ ਗੁਣਾ ਮਹਿੰਗੀਆਂ ਹੋਈਆਂ ਉਡਾਣਾਂ, ਅਸਮਾਨੀ ਪਹੁੰਚਿਆ ਫਲਾਈਟਾਂ ਦਾ ਕਿਰਾਇਆ
ਮਾਲਦੀਵ ਦੀ ਸਾਬਕਾ ਰੱਖਿਆ ਮੰਤਰੀ ਅਤੇ ਵਿਰੋਧੀ ਪਾਰਟੀ ਐਮਡੀਪੀ ਦੀ ਨੇਤਾ ਮਾਰੀਆ ਅਹਿਮਦ ਦੀਦੀ ਨੇ ਵੀ ਸੱਤਾਧਾਰੀ ਪਾਰਟੀ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ 'ਭਾਰਤ ਮਾਲਦੀਵ ਦਾ ਅਜ਼ਮਾਇਆ ਅਤੇ ਪਰਖਿਆ ਗਿਆ ਮਿੱਤਰ ਹੈ ਅਤੇ ਸੰਕਟ ਦੇ ਸਮੇਂ, ਇਹ ਭਾਰਤ ਹੀ ਹੈ ਜੋ ਸਭ ਤੋਂ ਪਹਿਲਾਂ ਮਾਲਦੀਵ ਦੀ ਮਦਦ ਲਈ ਆਉਂਦਾ ਹੈ।' ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਅਤੇ ਸੁਨਾਮੀ ਦੌਰਾਨ ਮਾਲਦੀਵ ਦੀ ਮਦਦ ਲਈ ਭਾਰਤ ਹੀ ਸਭ ਤੋਂ ਪਹਿਲਾਂ ਅੱਗੇ ਆਇਆ ਸੀ।
ਇਹ ਵੀ ਪੜ੍ਹੋ : ਲਵਲੀ ਆਟੋਜ਼ ਦੇ ਮਿੱਤਲ ਪਰਿਵਾਰ ਦੇ ਨਾਂ ’ਤੇ ਹੋਈ 53 ਲੱਖ ਦੀ ਠੱਗੀ, ਕੇਸ ਦਰਜ
ਇਸ ਤੋਂ ਇਲਾਵਾ ਮਾਲਦੀਵ ਦੀ ਸੰਸਦ ਵੱਲੋਂ ਉਨ੍ਹਾਂ ਸਾਰੇ ਮੰਤਰੀਆਂ ਨੂੰ ਤਲਬ ਕੀਤਾ ਜਾਵੇਗਾ, ਜਿਨ੍ਹਾਂ ਨੇ ਉਨ੍ਹਾਂ ਖਿਲਾਫ ਅਪਮਾਨਜਨਕ ਟਿੱਪਣੀ ਕੀਤੀ ਹੈ।
ਇਹ ਵੀ ਪੜ੍ਹੋ : ਮਹਾਦੇਵ ਐਪ ਘਪਲਾ : 10 ਜਨਵਰੀ ਨੂੰ ਕੋਰਟ ਪੇਸ਼ੀ ’ਚ ED ਕਰ ਸਕਦੀ ਹੈ ਕੁਝ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8