ਨਗਰ ਪ੍ਰੀਸ਼ਦ ਦੇ ਸਫ਼ਾਈ ਕਰਮਚਾਰੀ ਮੰਗਾਂ ਮਨਾਉਣ ਲਈ ਅੜੇ, ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

Thursday, Sep 22, 2022 - 06:52 PM (IST)

ਨਗਰ ਪ੍ਰੀਸ਼ਦ ਦੇ ਸਫ਼ਾਈ ਕਰਮਚਾਰੀ ਮੰਗਾਂ ਮਨਾਉਣ ਲਈ ਅੜੇ, ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਕਠੂਆ : ਨਗਰ ਪ੍ਰੀਸ਼ਦ ਕਠੂਆ ਵਿੱਚ ਸੇਵਾਵਾਂ ਦੇਣ ਵਾਲੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨਾਕਾਰੀਆਂ ਨੇ ਸਿੱਧੇ ਤੌਰ ’ਤੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਹ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।

ਯੂਨੀਅਨ ਦੇ ਸੂਬਾ ਸਕੱਤਰ ਸੋਮ ਨਾਥ ਨੇ ਕਿਹਾ ਕਿ ਉਪਰੋਕਤ ਮੰਗਾਂ ਸਬੰਧੀ ਉਹ ਸਮੇਂ-ਸਮੇਂ 'ਤੇ ਅਧਿਕਾਰੀਆਂ ਤੇ ਸਰਕਾਰ ਨੂੰ ਅਪੀਲਾਂ ਕਰਦੇ ਆ ਰਹੇ ਹਨ | ਉਹ ਕਈ ਵਾਰ ਹੜਤਾਲ 'ਤੇ ਵੀ ਗਏ ਪਰ ਹਰ ਵਾਰ ਉਨ੍ਹਾਂ ਨੂੰ ਭਰੋਸਾ ਹੀ ਮਿਲਿਆ। ਰੈਗੂਲਰ ਕਰਨ ਅਤੇ ਬਕਾਏ ਜਾਰੀ ਕਰਨ ਸਮੇਤ ਹੋਰ ਮੰਗਾਂ ਵੱਲ ਧਿਆਨ ਦੇਣ ਲਈ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਹੈ। ਇਸ ਵਾਰ ਉਹ ਮਜਬੂਰ ਹੋ ਕੇ ਹੜਤਾਲ 'ਤੇ ਗਏ ਹਨ। 

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਲੋਕ ਅੰਦੋਲਨ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਵਿਭਾਗ ਅਤੇ ਸਰਕਾਰ ਦੀ ਹੋਵੇਗੀ। ਇਸ ਦੇ ਨਾਲ ਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਪਟੜੀ ਤੋਂ ਉਤਰਨਾ ਸੁਭਾਵਿਕ ਹੈ ਜਿਸ ਕਾਰਨ ਡੇਂਗੂ ਸਮੇਤ ਹੋਰ ਮਹਾਮਾਰੀਆਂ ਦੇ ਫੈਲਣ ਦਾ ਖਤਰਾ ਬਣਿਆ ਰਹੇਗਾ।


author

Tarsem Singh

Content Editor

Related News