ਸਕੂਲੀ ਵਾਹਨ ਦੇ ਡਰਾਈਵਰ ਨੂੰ ਮਾਰੀ ਗੋਲੀ, ਨਰਸਰੀ ਦਾ ਵਿਦਿਆਰਥੀ ਅਗਵਾ
Saturday, Jan 27, 2018 - 03:16 PM (IST)
ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ 2 ਅਣਪਛਾਤੇ ਬਦਮਾਸ਼ਾਂ ਨੇ ਇਕ ਸਕੂਲੀ ਵਾਹਨ ਦੇ ਡਰਾਈਵਰ ਨੂੰ ਗੋਲੀ ਮਾਰ ਕੇ ਇਕ ਬੱਚੇ ਨੂੰ ਅਗਵਾ ਕਰ ਲਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਵੇਕਾਨੰਦ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੇ ਵਾਹਨ ਨੂੰ ਇਕ ਹਸਪਤਾਲ ਨੇੜੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਰੋਕ ਲਿਆ। ਵਿਰੋਧ ਕਰਨ 'ਤੇ ਉਨ੍ਹਾਂ ਨੇ ਡਰਾਈਵਰ ਨੂੰ ਗੋਲੀ ਮਾਰ ਦਿੱਤੀ। ਇਸ ਦੇ ਮਗਰੋਂ ਬਦਮਾਸ਼ ਇਕ ਬੱਚੇ ਨੂੰ ਅਗਵਾ ਕਰ ਕੇ ਲੈ ਗਏ। ਸੂਤਰਾਂ ਨੇ ਦੱਸਿਆ ਕਿ ਜਿਸ ਵਿਦਿਆਰਥੀ ਨੂੰ ਅਗਵਾ ਕੀਤਾ ਗਿਆ ਹੈ, ਉਹ ਨਰਸਰੀ ਕਲਾਸ ਦਾ ਹੈ।
