ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਇਕ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ : ਚਿਦੰਬਰਮ

Tuesday, Sep 29, 2026 - 03:40 AM (IST)

ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਇਕ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ : ਚਿਦੰਬਰਮ

ਨਵੀਂ ਦਿੱਲੀ (ਏਜੰਸੀ) : ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ’ਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਚੋਣ ਕਮਿਸ਼ਨ ਦੀ ਵੋਟ ਚੋਰੀ ਅਤੇ ਵਿਸ਼ੇਸ਼ ਤੌਰ ’ਤੇ ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਗਿਆਨੇਸ਼ ਕੁਮਾਰ ਦੇ ਖਿਲਾਫ ਰੋਸ ਮੁਜ਼ਾਹਰਾ ਕੀਤਾ। ਕਾਂਗਰਸ ਨੇਤਾ ਨੇ ਕਿਹਾ ਕਿ ਐੱਸ. ਆਈ. ਆਰ. ਪ੍ਰਕਿਰਿਆ ਹੌਲੀ-ਹੌਲੀ ਧੋਖਾਦੇਹੀ ਦੇ ਰੂਪ ’ਚ ਉਜਾਗਰ ਹੋ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਅਸੀਂ ਤਾਮਿਲਨਾਡੂ ਦੇ ਸ਼ਿਵਗੰਗਾ ਜ਼ਿਲੇ ਦੇ ਕਰਾਈਕੁਡੀ ’ਚ ਰੋਸ ਮੁਜ਼ਾਹਰਾ ਕੀਤਾ। ਲੋਕਾਂ ’ਚ ਚੋਣ ਕਮਿਸ਼ਨ ਪ੍ਰਤੀ ਡੂੰਘਾ ਰੋਸ ਸੀ। 13,30,00,000 ਬਾਲਗ ਵੋਟਰਾਂ ਦੇ ਨਾਂ ਵੋਟਰ ਸੂਚੀ ਤੋਂ ਹਟਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਹੁਣ ਸੋਸ਼ਲ ਮੀਡੀਆ ਅਕਾਊਂਟ ਨਹੀਂ ਬਣਾ ਸਕਦੇ ਨਾਬਾਲਗ ! ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤੇ ਇਹ ਹੁਕਮ

ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੇ ਤਜਰਬੇ ਅਤੇ ਮਿਸਾਲ ਨੂੰ ਦੇਖਦੇ ਹੋਏ ਜੇਕਰ ਇਹ ਲੋਕ ਟ੍ਰਿਬਿਊਨਲ ’ਚ ਅਪੀਲ ਕਰਦੇ ਹਨ, ਤਾਂ 91 ਫੀਸਦੀ ਅਪੀਲਾਂ ਸਵੀਕਾਰ ਹੋਣ ਦੀ ਸੰਭਾਵਨਾ ਹੈ ਅਤੇ ਉਨ੍ਹਾਂ ਦੇ ਨਾਂ ਵੋਟਰ ਸੂਚੀ ’ਚ ਬਹਾਲ ਕਰ ਦਿੱਤੇ ਜਾਣਗੇ। ਇਸ ਗੈਰ-ਕਾਨੂੰਨੀ ਸਮੂਹਿਕ ਵੋਟ ਦੇ ਅਧਿਕਾਰ ਤੋਂ ਵਾਂਝੇ ਕਰਨ ਲਈ ਚੋਣ ਕਮਿਸ਼ਨ ਪੂਰੀ ਤਰ੍ਹਾਂ ਜ਼ਿੰਮੇਵਾਰ ਅਤੇ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਐੱਸ. ਆਈ. ਆਰ. ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਸਮੂਹਿਕ ਵੋਟ ਦੇ ਅਧਿਕਾਰ ਤੋਂ ਵਾਂਝੇ ਕੀਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਉਪਾਅ ਲੱਭੇ ਜਾਣੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Sandeep Kumar

Content Editor

Related News