ਫ਼ੌਜੀ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ

Tuesday, Nov 08, 2022 - 09:38 PM (IST)

ਫ਼ੌਜੀ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ

ਜੈਪੁਰ (ਭਾਸ਼ਾ) : ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਸੂਰਤਗੜ੍ਹ ਥਾਣਾ ਖੇਤਰ ਵਿਚ ਮੰਗਲਵਾਰ ਨੂੰ ਇੱਕ ਫ਼ੌਜੀ ਜਵਾਨ ਨੇ ਕਥਿਤ ਤੌਰ 'ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀ ਰਾਮਕੁਮਾਰ ਲੇਘਾ ਨੇ ਦੱਸਿਆ ਕਿ ਫੌਜ ਦੇ ਇਕ ਸਿਪਾਹੀ ਕਰਨ ਸਿੰਘ (48) ਨੇ ਹਵਾਈ ਫੌਜ ਦੀ ਛਾਉਣੀ ਖੇਤਰ 'ਚ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਉਹ ਨਾਗੌਰ ਦਾ ਰਹਿਣ ਵਾਲਾ ਸੀ।

ਇਹ ਖ਼ਬਰ ਵੀ ਪੜ੍ਹੋ - ਲਿਸੈਸਟਰ ਹਿੰਸਾ ਦਾ RSS ਨਾਲ ਕੋਈ ਲੈਣਾ-ਦੇਣਾ ਨਹੀਂ, ਬਣਾਈ ਗਈ ਸੀ ਝੂਠੀ ਕਹਾਣੀ

ਉਨ੍ਹਾਂ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੀ. ਆਰ. ਪੀ. ਸੀ. ਦੀ ਧਾਰਾ 174 ਤਹਿਤ ਪਰਚਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।


author

Anmol Tagra

Content Editor

Related News