ਹਾਥਰਸ ਮਾਮਲੇ 'ਚ ਕੱਲ ਫੈਸਲਾ ਸੁਣਾਏਗਾ ਸੁਪਰੀਮ ਕੋਰਟ

Monday, Oct 26, 2020 - 08:12 PM (IST)

ਹਾਥਰਸ ਮਾਮਲੇ 'ਚ ਕੱਲ ਫੈਸਲਾ ਸੁਣਾਏਗਾ ਸੁਪਰੀਮ ਕੋਰਟ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਕਥਿਤ ਗੈਂਗਰੇਪ ਅਤੇ ਮੌਤ ਦੇ ਮਾਮਲੇ 'ਚ ਸੁਪਰੀਮ ਕੋਰਟ ਮੰਗਲਵਾਰ ਨੂੰ ਫੈਸਲਾ ਸੁਣਾਏਗਾ। ਸੀ.ਜੇ.ਆਈ. ਐੱਸ.ਏ. ਬੋਬੜੇ, ਜਸਟਿਸ ਏ.ਐੱਸ. ਬੋਪੰਨਾ ਅਤੇ ਜਸਟਿਸ ਵੀ ਰਾਮਾ ਸੁਬਰਾਮਣੀਅਮ ਦੀ ਬੈਂਚ ਇਸ ਮਾਮਲੇ 'ਚ ਫੈਸਲਾ ਸੁਣਾਏਗੀ। ਇਸ ਤੋਂ ਇਲਾਵਾ ਬੈਂਚ ਇਹ ਵੀ ਤੈਅ ਕਰੇਗੀ ਕਿ ਉਹ ਮਾਮਲੇ ਦੀ ਨਿਗਰਾਨੀ ਸੁਪਰੀਮ ਕੋਰਟ ਕਰੇਗਾ ਜਾਂ ਇਲਾਹਾਬਾਦ ਹਾਈ ਕੋਰਟ ਨੂੰ ਸੌਂਪੇਗਾ। ਮਾਮਲੇ ਦਾ ਟ੍ਰਾਇਲ ਦਿੱਲੀ ਟਰਾਂਸਫਰ ਕੀਤਾ ਜਾਵੇ ਜਾਂ ਨਹੀਂ ਅਤੇ ਪੀੜਤਾਂ ਅਤੇ ਗਵਾਹਾਂ ਦੀ ਸੁਰੱਖਿਆ ਕੇਂਦਰੀ ਬਲਾਂ ਨੂੰ ਦਿੱਤੀ ਜਾਵੇ ਜਾਂ ਨਹੀਂ।
ਇਹ ਵੀ ਪੜ੍ਹੋ: ਦਿੱਲੀ: ਪਾਕਿਸਤਾਨ ਹਾਈ ਕਮਿਸ਼ਨ ਨੇੜੇ CRPF ਜਵਾਨ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਸੁਪਰੀਮ ਕੋਰਟ 'ਚ ਪੀੜਤ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਦਾ ਟ੍ਰਾਇਲ ਦਿੱਲੀ 'ਚ ਹੋਵੇ। ਹਾਥਰਸ ਕਾਂਡ 'ਚ ਇੱਕ ਜਨਹਿੱਤ ਪਟੀਸ਼ਨ ਦਰਜ ਕੀਤੀ ਗਈ ਹੈ ਜਿਸ 'ਚ ਜਾਂਚ ਦੀ ਨਿਗਰਾਨੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜਾਂ ਰਿਟਾਇਰਡ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਯੂ.ਪੀ. 'ਚ ਮਾਮਲੇ ਦੀ ਜਾਂਚ ਅਤੇ ਸੁਣਵਾਈ ਨਿਰਪੱਖ ਨਹੀਂ ਹੋ ਸਕੇਗੀ, ਇਸ ਲਈ ਇਸ ਨੂੰ ਦਿੱਲੀ ਟਰਾਂਸਫਰ ਕੀਤਾ ਜਾਵੇ।

ਇਸ ਤੋਂ ਪਹਿਲਾਂ ਦੀ ਸੁਣਵਾਈ 'ਚ ਸੁਪਰੀਮ ਕੋਰਟ 'ਚ ਯੂ.ਪੀ. ਸਰਕਾਰ ਨੇ ਦੱਸਿਆ ਸੀ ਕਿ ਪੀੜਤ ਪਰਿਵਾਰ ਅਤੇ ਗਵਾਹਾਂ ਦੀ ਤਿੰਨ ਪੱਧਰੀ ਸੁਰੱਖਿਆ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਜਵਾਬ ਦਾਖਲ ਕਰ ਯੋਗੀ ਸਰਕਾਰ ਨੇ ਕਿਹਾ ਕਿ ਪੀੜਤ ਪਰਿਵਾਰ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਤਿੰਨ-ਪੱਧਰੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਇਹ ਵੀ ਪੜ੍ਹੋ: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ

ਜ਼ਿਕਰਯੋਗ ਹੈ ਕਿ ਹਾਥਰਸ 'ਚ 14 ਸਤੰਬਰ ਨੂੰ ਇੱਕ 20 ਸਾਲ ਦੀ ਕੁੜੀ ਨਾਲ ਕਥਿਤ ਤੌਰ 'ਤੇ ਗੈਂਗਰੇਪ ਹੋਇਆ ਸੀ। ਉਸ ਨੂੰ ਬੇਰਹਿਮੀ ਨਾਲ ਟਾਰਚਰ ਵੀ ਕੀਤਾ ਗਿਆ ਗਿਆ ਸੀ। ਬਾਅਦ 'ਚ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਸ ਨੇ ਦਮ ਤੋੜ ਦਿੱਤਾ ਸੀ। ਮਾਮਲੇ ਨੂੰ ਲੈ ਕੇ ਪੂਰੇ ਦੇਸ਼ 'ਚ ਜ਼ਬਰਦਸ‍ਤ ਪ੍ਰਦਰਸ਼ਨ ਦੇਖਿਆ ਗਿਆ ਸੀ।


author

Inder Prajapati

Content Editor

Related News