ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ, ਗੋਲੀਬਾਰੀ ''ਚ 2 ਜ਼ਖ਼ਮੀ
Saturday, Nov 12, 2022 - 11:51 PM (IST)
ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਰਾਖ-ਮੋਮਿਨ ਇਲਾਕੇ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਬਾਹਰੀ ਮਜ਼ਦੂਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਅੱਤਵਾਦੀਆਂ ਨੇ ਦੋ ਬਾਹਰੀ ਮਜ਼ਦੂਰਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਰਨਾ ਨੇ MCD ਚੋਣਾਂ ਲੜਨ ਤੋਂ ਕੀਤਾ ਇਨਕਾਰ
ਹਮਲੇ 'ਚ ਦੋ ਮਜ਼ਦੂਰ ਜ਼ਖਮੀ ਹੋ ਗਏ ਹਨ। ਇਨ੍ਹਾਂ ਮਜ਼ਦੂਰਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਫਿਲਹਾਲ ਇਨ੍ਹਾਂ ਮਜ਼ਦੂਰਾਂ ਦੀ ਪਛਾਣ ਨਹੀਂ ਹੋ ਸਕੀ ਹੈ।