ਵੱਡੀ ਖ਼ਬਰ: ਦਿੱਲੀ ਏਅਰਪੋਰਟ ਤੋਂ ਦੁਬਈ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Tuesday, Jun 18, 2024 - 12:08 PM (IST)
ਨਵੀਂ ਦਿੱਲੀ - ਦਿੱਲੀ ਦੇ ਏਅਰਪੋਰਟ 'ਤੇ ਸੋਮਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਦਿੱਲੀ ਤੋਂ ਦੁਬਈ ਜਾਣ ਵਾਲੀ ਇਕ ਫਲਾਈਟ ਨੂੰ ਬੰਬ ਨਾਲ ਉਡਾਣ ਦੀ ਧਮਕੀ ਮਿਲੀ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਮੰਗਲਵਾਰ ਨੂੰ ਦਿੱਤੀ ਹੈ। ਦੱਸ ਦੇਈਏ ਕਿ ਫਲਾਈਟ ਵਿਚ ਬੰਬ ਰੱਖੇ ਜਾਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ ਸੀ, ਜਿਸ ਵਿਚ ਫਲਾਈਟ ਨੂੰ ਉਡਾਉਣ ਦੀ ਗੱਲ ਕਹੀ, ਜੋ ਬਾਅਦ ਵਿੱਚ ਫਰਜ਼ੀ ਸਾਬਤ ਹੋਈ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਇਸ ਮਾਮਲੇ ਦੇ ਸਬੰਧ ਵਿਚ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸਵੇਰੇ 9.35 ਵਜੇ ਆਈਜੀਆਈ ਏਅਰਪੋਰਟ ਦੇ ਡਾਇਲ ਦਫ਼ਤਰ ਨੂੰ ਇਕ ਈ-ਮੇਲ ਮਿਲੀ, ਜਿਸ 'ਚ ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ 'ਚ ਬੰਬ ਰੱਖਿਆ ਹੋਣ ਦੀ ਧਮਕੀ ਦਿੱਤੀ ਗਈ ਸੀ। ਇਸ ਧਮਕੀ ਤੋਂ ਬਾਅਦ ਅਧਿਕਾਰੀ ਨੇ ਜਦੋਂ ਜਹਾਜ਼ ਦੀ ਤਲਾਸ਼ੀ ਲਈ ਤਾਂ ਉਸ ਦੇ ਅੰਦਰੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਪੁਲਸ ਇਹ ਜਾਣਕਾਰੀ ਹਾਸਲ ਕਰਨ ਵਿਚ ਲੱਗੀ ਹੈ ਕਿ ਇਹ ਧਮਕੀ ਭਰੀ ਮੇਲ ਕਿਸ ਨੇ ਭੇਜੀ ਹੈ?
ਇਹ ਵੀ ਪੜ੍ਹੋ - ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇੰਝ ਰੱਖੋ ਆਪਣੀ ਸਿਹਤ ਦਾ ਧਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8