ਅਮਰੀਕਾ ਨੇ ਜੰਮੂ-ਕਸ਼ਮੀਰ ''ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

02/14/2019 10:18:58 PM

ਵਾਸ਼ਿੰਗਟਨ— ਅਮਰੀਕਾ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਹ ਅੱਤਵਾਦ ਨੂੰ ਹਰਾਉਣ ਲਈ ਭਾਰਤ ਦੇ ਨਾਲ ਖੜ੍ਹਾ ਹੈ। ਜੈਸ਼-ਏ-ਮੁਹੰਮਦ ਦੇ ਇਕ ਆਤਮਘਾਤੀ ਹਮਲਾਵਰ ਨੇ ਧਮਾਕਾਖੇਜ਼ ਪਦਾਰਥਾਂ ਨਾਲ ਲੱਦੀ ਇਕ ਗੱਡੀ ਸੀ.ਆਰ.ਪੀ.ਐੱਫ. ਦੀ ਬੱਸ 'ਚ ਜਾ ਮਾਰੀ। ਜਿਸ ਦੇ ਨਤੀਜੇ ਵਜੋਂ ਧਮਾਕੇ ਕਾਰਨ ਘੱਟ ਤੋਂ ਘੱਟ 44 ਜਵਾਨ ਸ਼ਹੀਦ ਹੋ ਗਏ ਤੇ ਕਈ ਹੋਰ ਜ਼ਖਮੀ ਹੋ ਗਏ। ਇਹ ਹਮਲਾ ਜੰਮੂ-ਕਸ਼ਮੀਰ 'ਚ ਅੱਤਵਾਦ ਦੇ ਤਿੰਨ ਦਿਹਾਕੇ ਦੇ ਦੌਰ 'ਚ ਭਿਆਨਕ ਹਮਲਿਆਂ 'ਚੋਂ ਇਕ ਹੈ।

ਭਾਰਤ 'ਚ ਅਮਰੀਕਾ ਦੇ ਰਾਜਦੂਤ ਕੀਨੇਥ ਜਸਟਰ ਨੇ ਟਵੀਟ ਕੀਤਾ ਕਿ ਭਾਰਤ 'ਚ ਅਮਰੀਕੀ ਮਿਸ਼ਨ ਜੰਮੂ-ਕਸ਼ਮੀਰ 'ਚ ਅੱਜ ਹੋਏ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕਰਦਾ ਹੈ। ਅਸੀਂ ਇਸ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਤੇ ਜ਼ਖਮੀਆਂ ਲਈ ਦੁੱਖ ਪ੍ਰਗਟ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਅੱਤਵਾਦ ਦਾ ਮੁਕਾਬਲਾ ਕਰਨ ਤੇ ਉਸ ਨੂੰ ਹਰਾਉਣ ਲਈ ਭਾਰਤ ਦੇ ਨਾਲ ਖੜ੍ਹਾ ਹੈ।


Baljit Singh

Content Editor

Related News