ਰਾਖਵੇਂਕਰਨ ਸਬੰਧੀ ਬਿਆਨ ਨੂੰ ਲੈ ਕੇ ਉਪ-ਰਾਸ਼ਟਰਪਤੀ ਨੇ ਰਾਹੁਲ ਗਾਂਧੀ ’ਤੇ ਵਿੰਨ੍ਹਿਆ ਨਿਸ਼ਾਨਾ

Sunday, Sep 15, 2024 - 02:11 PM (IST)

ਮੁੰਬਈ - ਮੀਤ ਪ੍ਰਧਾਨ ਜਗਦੀਪ ਧਨਖੜ ਨੇ ਐਤਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਉਨ੍ਹਾਂ ਦੇ ਰਾਖਵੇਂਕਰਨ ਸਬੰਧੀ ਬਿਆਨ ਨੂੰ ਲੈ ਕੇ ਅਸਿੱਧੇ ਤੌਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਸੰਵਿਧਾਨਕ ਅਹੁਦੇ 'ਤੇ ਕਾਬਜ਼ ਵਿਅਕਤੀ ਦੀਆਂ ਅਜਿਹੀਆਂ ਟਿੱਪਣੀਆਂ 'ਸੰਵਿਧਾਨ ਵਿਰੋਧੀ ਮਾਨਸਿਕਤਾ' ਨੂੰ ਦਰਸਾਉਂਦੀਆਂ ਹਨ। ਮੁੰਬਈ ’ਚ ਇਕ ਜਨਤਕ ਸਮਾਗਮ ਨੂੰ ਸੰਬੋਧਨ ਕਰਦਿਆਂ ਧਨਖੜ ਨੇ ਇਹ ਵੀ ਕਿਹਾ ਕਿ ਭਾਰਤ ਦੇ ਸੰਵਿਧਾਨ ਬਾਰੇ ਜਾਗਰੂਕਤਾ ਦੀ ਬਹੁਤ ਲੋੜ ਹੈ ਕਿਉਂਕਿ ਕੁਝ ਲੋਕ ਇਸ ਦੀ ਮੂਲ ਭਾਵਨਾ ਨੂੰ ਭੁੱਲ ਗਏ ਹਨ। ਉਨ੍ਹਾਂ ਕਿਹਾ, ''ਵਿਦੇਸ਼ੀ ਧਰਤੀ 'ਤੇ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਦਾ ਇਹ ਕਹਿਣਾ ਕਿ ਰਾਖਵੇਂਕਰਨ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ, ਸੰਵਿਧਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਇਹ ਉਹੀ ਪੁਰਾਣੀ ਸੰਵਿਧਾਨ ਵਿਰੋਧੀ ਮਾਨਸਿਕਤਾ ਹੈ, ਜਿਸ ਦੀ ਜ਼ਿੰਮੇਵਾਰੀ ਕਿਸੇ ਹੋਰ ਨੇ ਲਈ ਹੈ।''

ਇਹ ਵੀ ਪੜ੍ਹੋ ਵੱਡਾ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਦੀ ਪਿਕਅੱਪ ਨਾਲ ਟੱਕਰ, 4 ਨੌਜਵਾਨਾਂ ਦੀ ਦਰਦਨਾਕ ਮੌਤ

ਉਪ ਰਾਸ਼ਟਰਪਤੀ ਨੇ ਕਿਹਾ, ''ਰਾਖਵਾਂਕਰਨ ਯੋਗਤਾ ਦੇ ਵਿਰੁੱਧ ਨਹੀਂ ਹੈ, ਸਗੋਂ ਇਹ ਦੇਸ਼ ਅਤੇ ਸੰਵਿਧਾਨ ਦੀ ਆਤਮਾ ਹੈ। ਇਹ ਹਾਂਪੱਖੀ, ਨਾਂਹਪੱਖੀ ਨਹੀਂ। ਇਹ ਕਿਸੇ ਨੂੰ ਮੌਕੇ ਤੋਂ ਵਾਂਝਾ ਨਹੀਂ ਕਰਦਾ, ਸਗੋਂ ਸਮਾਜ ਨੂੰ ਤਾਕਤ ਦੇਣ ਵਾਲੇ ਥੰਮ੍ਹਾਂ ਦਾ ਸਮਰਥਨ ਕਰਦਾ ਹੈ।'' ਹਾਲ ਹੀ 'ਚ ਅਮਰੀਕਾ ਦੇ ਦੌਰੇ ਦੌਰਾਨ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗਾਂਧੀ ਨੇ ਕਿਹਾ ਸੀ ਕਿ ਕਾਂਗਰਸ ਉਦੋਂ ਹੀ ਰਾਖਵੇਂਕਰਨ ਨੂੰ ਖਤਮ ਕਰਨ ਬਾਰੇ ਸੋਚੇਗੀ। ਦੇਸ਼ ’ਚ ਸਾਰਿਆਂ ਨੂੰ ਬਰਾਬਰ ਮੌਕੇ ਮਿਲਣੇ ਸ਼ੁਰੂ ਹੋ ਜਾਣਗੇ ਅਤੇ ਮੌਜੂਦਾ ਸਮੇਂ ’ਚ ਭਾਰਤ ’ਚ ਅਜਿਹੀ ਸਥਿਤੀ ਨਹੀਂ ਹੈ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


Sunaina

Content Editor

Related News