ਗੰਗਾ 'ਚ ਵਧਿਆ ਪਾਣੀ ਦਾ ਪੱਧਰ; ਨਦੀ 'ਚ ਰੁੜ੍ਹੀਆਂ ਕਈ ਕਾਰਾਂ, ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ
Sunday, Jun 30, 2024 - 10:37 AM (IST)
ਹਰਿਦੁਆਰ (ਏਜੰਸੀ)- ਕੁਝ ਸੂਬਿਆਂ ਨੂੰ ਛੱਡ ਕੇ ਪੂਰੇ ਦੇਸ਼ ’ਚ ਮਾਨਸੂਨ ਲਗਭਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਉੱਤਰਾਖੰਡ ’ਚ ਭਾਰੀ ਮੀਂਹ ਕਾਰਨ ਸ਼ਨੀਵਾਰ ਗੰਗਾ ਨਦੀ ਦੇ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਅੱਠ ਮੋਟਰ-ਗੱਡੀਆਂ ਰੁੜ੍ਹ ਗਈਆਂ। 28 ਜੂਨ ਨੂੰ ਮਾਨਸੂਨ ਦਿੱਲੀ ਤੇ ਹਰਿਆਣਾ ’ਚ ਦਾਖਲ ਹੋਇਆ ਸੀ। ਇਸ ਦੇ 3 ਜੁਲਾਈ ਤੱਕ ਪੰਜਾਬ, ਚੰਡੀਗੜ੍ਹ ਤੇ ਰਾਜਸਥਾਨ ਨੂੰ ਪੂਰੀ ਤਰ੍ਹਾਂ ਕਵਰ ਕਰਨ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ ਅਗਲੇ 4 ਤੋਂ 5 ਦਿਨਾਂ ਅੰਦਰ ਉੱਤਰੀ-ਪੱਛਮੀ ਅਤੇ ਉੱਤਰੀ-ਪੂਰਬੀ ਭਾਰਤ ’ਚ ਕਈ ਥਾਵਾਂ ’ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਸ਼ਨੀਵਾਰ ਕਿਹਾ ਕਿ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਤੇ ਪੱਛਮੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ’ਚ ਬਹੁਤ ਭਾਰੀ ਮੀਂਹ ਪਏਗਾ। ਸ਼ਨੀਵਾਰ ਰਾਤ ਤਕ ਘੱਟ ਦਬਾਅ ਵਾਲਾ ਖੇਤਰ ਉੱਤਰੀ-ਪੱਛਮੀ ਬੰਗਾਲ ਦੀ ਖਾੜੀ ’ਚ ਉੱਤਰੀ ਓਡਿਸ਼ਾ ਤੇ ਪੱਛਮੀ ਬੰਗਾਲ ਦੇ ਸਮੁੰਦਰੀ ਕੰਢੇ ਨੇੜੇ ਸਥਿਤ ਸੀ। ਉੱਤਰੀ-ਪੂਰਬੀ ਰਾਜਸਥਾਨ, ਬਿਹਾਰ, ਉੱਤਰ ਪ੍ਰਦੇਸ਼ ਦੇ ਪੂਰਬ ਤੇ ਉੱਤਰ-ਪੱਛਮ ’ਚ ਇਕ ਚੱਕਰਵਾਤੀ ਚੱਕਰ ਬਣ ਗਿਆ ਹੈ। ਆਸਾਮ ਦੇ ਉੱਤਰੀ-ਪੂਰਬੀ ਹਿੱਸੇ ’ਚ ਚੱਕਰਵਾਤੀ ਚੱਕਰ ਆਉਣ ਕਾਰਨ ਅਗਲੇ ਪੰਜ ਦਿਨਾਂ ਦੌਰਾਨ ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਕੁਝ ਥਾਵਾਂ ’ਤੇ ਬਹੁਤ ਭਾਰੀ ਮੀਂਹ ਵੀ ਪੈ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e